ਰੂਪਨਗਰ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ: ਚੱਢਾ
ਜਗਮੋਹਨ ਸਿੰਘ
ਰੂਪਨਗਰ, 28 ਮਈ
ਵਿਧਾਇਕ ਦਿਨੇਸ਼ ਚੱਢਾ ਨੇ ਅੱਜ ਰੂਪਨਗਰ ਸ਼ਹਿਰ ਵਾਸੀਆਂ ਦੀ ਸਹੂਲਤ ਦੇ ਮੱਦੇਨਜ਼ਰ 2.10 ਕਰੋੜ ਦੀ ਲਾਗਤ ਨਾਲ ਰੂਪਨਗਰ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ 55 ਲੱਖ ਰੁਪਏ ਦੀ ਲਾਗਤ ਨਾਲ ਗਿਆਨੀ ਜੈਲ ਸਿੰਘ ਨਗਰ ਦੀ ਕੋਠੀ ਨੰਬਰ 22 ਤੋਂ ਲੈ ਕੇ 202 ਤੱਕ ਬਣਨ ਵਾਲੀ ਸੜਕ ਦੀ ਸ਼ੁਰੂਆਤ ਇੱਥੋਂ ਦੇ ਵਸਨੀਕ ਹਰਮੋਹਨ ਸਿੰਘ ਦੇ ਹੱਥੋਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਰੂਪਨਗਰ ਸ਼ਹਿਰ ਦੀਆਂ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇੱਕ-ਇੱਕ ਕਰ ਕੇ ਸਾਰੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਇਸ ਮੌਕੇ ਐੱਮਸੀ ਇੰਦਰਪਾਲ ਸਿੰਘ ਰਾਜੂ ਸਤਿਆਲ, ਮਾਰਕੀਟ ਕਮੇਟੀ ਦੇ ਚੈਅਰਮੇਨ ਭਾਗ ਸਿੰਘ ਮਦਾਨ, ਅਵਤਾਰ ਸਿੰਘ, ਰਣਜੀਤ ਸਿੰਘ, ਬਲਵੰਤ ਸਿੰਘ, ਕਿਸ਼ੋਰੀ ਲਾਲ, ਹਰਜੀ ਭੱਠੇ ਵਾਲੇ, ਰਮਨ ਕੁਮਾਰ, ਸੰਜੀਵ ਕੁਮਾਰ, ਅਮਰਜੀਤ ਸਿੰਘ, ਪ੍ਰੇਮ ਸਿੰਘ, ਸੁਰਜੀਤ ਸਿੰਘ ਬਰਨਾਲਾ, ਵਿਜੇ ਕੁਮਾਰ, ਰਣਜੀਤ ਸਿੰਘ, ਡਾ. ਬਵੇਜਾ, ਸਰਪੰਚ ਵਿਕਰਾਂਤ ਚੌਧਰੀ, ਨਵਪ੍ਰੀਤ ਸ਼ਰਮਾ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।