DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੰਡੀਗੜ੍ਹ ਵਿੱਚ ਮੀਂਹ ਕਾਰਨ ਸੜਕਾਂ ਧਸੀਆਂ

ਸੈਕਟਰ-47/48 ਵਾਲੇ ਚੌਕ ਨੇੜੇ ਪਏ ਟੋਏ ’ਚ ਮੋਟਰਸਾਈਕਲ ਸਵਾਰ ਡਿੱਗਿਆ
  • fb
  • twitter
  • whatsapp
  • whatsapp
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 30 ਜੂਨ

Advertisement

ਚੰਡੀਗੜ੍ਹ ਵਿੱਚ ਪਿਛਲੇ ਦੋ-ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ, ਪਰ ਇਹ ਮੀਂਹ ਲੋਕਾਂ ਲਈ ਆਫ਼ਤ ਬਣ ਗਿਆ ਹੈ। ਮੀਂਹ ਕਰ ਕੇ ਸ਼ਹਿਰ ਵਿੱਚ ਕਈ ਥਾਵਾਂ ’ਤੇ ਸੜਕਾਂ ਧੱਸ ਗਈਆਂ ਹਨ। ਇਸੇ ਦੌਰਾਨ ਸੈਕਟਰ-47/48 ਵਾਲੇ ਚੌਕ ਨਜ਼ਦੀਕ ਵੱਡਾ ਟੋਆ ਪੈ ਗਿਆ ਜਿੱਥੇ ਮੋਟਰਸਾਈਕਲ ਸਵਾਰ ਡਿੱਗ ਗਿਆ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਲੋਕਾਂ ਨੇ ਚੰਡੀਗੜ੍ਹ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਨੇ ਮੋਟਰਸਾਈਕਲ ਸਵਾਰ ਨੂੂੰ ਸੁਰੱਖਿਅਤ ਬਾਹਰ ਕੱਢਿਆ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀ ਮਦਦ ਨਾਲ ਮੋਟਰਸਾਈਕਲ ਨੂੰ ਕੱਢਿਆ ਗਿਆ ਹੈ। ਪੁਲੀਸ ਨੇ ਬੈਰੀਕੇਡ ਲਗਾ ਕੇ ਸੜਕ ’ਤੇ ਆਵਾਜਾਈ ਬੰਦ ਕਰ ਦਿੱਤੀ ਹੈ।

ਸ਼ਹਿਰ ਦੇ ਸੈਕਟਰ-46 ਵਿੱਚੋਂ ਲੰਘਦੀ ਸੜਕ ਵੀ ਮੌਨਸੂਨ ਦੇ ਸ਼ੁਰੂਆਤੀ ਮੀਂਹ ਵਿੱਚ ਹੀ ਧੱਸ ਗਈ ਹੈ। ਸੈਕਟਰ-45 ਤੇ 46 ਵਾਲੀ ਸੜਕ ਦਾ ਕੰਢੇ ਜ਼ਮੀਨ ਧੱਸ ਗਈ ਅਤੇ ਸੈਕਟਰ-46 ਤੇ 47 ਵਾਲੀ ਮੁੱਖ ਸੜਕ ਦੇ ਨਾਲ ਵੀ ਵੱਡਾ ਖੱਡਾ ਪੈ ਗਿਆ, ਜੋ ਕਿਸੇ ਵੀ ਵੱਡੇ ਹਾਦਸੇ ਦੀ ਵਜ੍ਹਾ ਬਣ ਸਕਦਾ ਹੈ। ਇਸ ਤੋਂ ਇਲਾਵਾ ਸੈਕਟਰ-38 ਵਿੱਚ ਇਕ ਦਰੱਖਤ ਡਿੱਗ ਗਿਆ ਹੈ ਜਿਸ ਕਰ ਕੇ ਇਲਾਕੇ ਵਿੱਚ ਬਿਜਲੀ ਬੰਦ ਹੋ ਗਈ। ਹਾਲਾਂਕਿ ਇਸ ਦੌਰਾਨ ਕਿਸੇ ਕਿਸਮ ਦੇ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਇਸੇ ਤਰ੍ਹਾਂ ਸ਼ਹਿਰ ਦੇ ਕਈ ਹੋਰਨਾਂ ਸੈਕਟਰਾਂ ਵਿੱਚ ਵੀ ਦਰੱਖਤ ਡਿੱਗਣ ਸਣੇ ਹੋਰ ਘਟਨਾਵਾਂ ਵਾਪਰੀਆਂ ਹਨ।

ਦੂਜੇ ਪਾਸੇ, ਚੰਡੀਗੜ੍ਹ ਵਿੱਚ ਲੰਘੀ ਰਾਤ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ ਸੀ, ਜਿਸ ਨੇ ਸਾਰਾ ਸ਼ਹਿਰ ਜਲ-ਥਲ ਕਰ ਦਿੱਤਾ ਹੈ। ਇਸ ਦੌਰਾਨ ਬੁੜੈਲ, ਹੱਲੋਮਾਜਰਾ, ਮੱਖਣਮਾਜਰਾ ਸਣੇ ਕਈ ਇਲਾਕਿਆਂ ਵਿੱਚ ਘਰਾਂ ’ਚ ਪਾਣੀ ਵੜ ਗਿਆ ਹੈ। ਅੱਜ ਦਿਨ ਸਮੇਂ ਵੀ ਸ਼ਹਿਰ ਵਿੱਚ ਦੋ-ਤਿੰਨ ਵਾਰ ਮੀਂਹ ਪਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ 24 ਘੰਟਿਆਂ ਦੌਰਾਨ 72.3 ਐੱਮਐੱਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਨਾਲੋਂ 4.8 ਡਿਗਰੀ ਸੈਲਸੀਅਸ ਘੱਟ ਰਿਹਾ ਹੈ ਜਦੋਂਕਿ ਘੱਟ ਤੋਂ ਘੱਟ ਤਾਪਮਾਨ 24.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਵੀ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਘੱਟ ਰਿਹਾ ਹੈ। ਮੌਸਮ ਵਿਗਿਆਨੀਆਂ ਨੇ ਸ਼ਹਿਰ ਵਿੱਚ 1 ਤੋਂ 5 ਜੁਲਾਈ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣਾ ਸ਼ੁਰੂ

ਚੰਡੀਗੜ੍ਹ ਵਿੱਚ ਮੌਨਸੂਨ ਦੀ ਆਮਦ ਦੇ ਨਾਲ ਹੀ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਅੱਜ ਦਿਨ ਸਮੇਂ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ 1158.5 ਫੁੱਟ ਦਰਜ ਕੀਤਾ ਗਿਆ ਹੈ, ਜੋ ਪਿਛਲੇ ਦਿਨੀਂ 1155-56 ਫੁੱਟ ਦੇ ਨਜ਼ਦੀਕ ਚੱਲ ਰਿਹਾ ਸੀ। ਉੱਧਰ, ਯੂਟੀ ਦੇ ਇੰਜਨੀਅਰਿੰਗ ਵਿਭਾਗ ਨੇ ਝੀਲ ਦੇ ਰੈਗੂਲੇਟਰੀ ਐਂਡ ’ਤੇ ਸਥਿਤ ਫਲੱਡ ਗੇਟ ’ਤੇ ਹੁਣੇ ਤੋਂ 24 ਘੰਟੇ ਨਿਗਰਾਨੀ ਵਧਾ ਦਿੱਤੀ ਹੈ। ਵਿਭਾਗ ਦੇ ਅਧਿਕਾਰੀ ਤਿੰਨ ਸ਼ਿਫਟਾਂ ਵਿੱਚ ਤਾਇਨਾਤ ਕੀਤੇ ਗਏ ਹਨ। ਹਾਲਾਂਕਿ ਸੁਖਨਾ ਝੀਲ ਵਿੱਚ ਖ਼ਤਰੇ ਦਾ ਨਿਸ਼ਾਨ 1163 ਫੁੱਟ ’ਤੇ ਹੈ।

12 ਸਾਲਾਂ ਬਾਅਦ ਜੂਨ ਮਹੀਨੇ ਵਿੱਚ ਆਮ ਨਾਲੋਂ 37 ਫ਼ੀਸਦ ਵੱਧ ਮੀਂਹ ਪਿਆ

ਚੰਡੀਗੜ੍ਹ ਵਿੱਚ ਮੌਨਸੂਨ ਦੀ ਅਗਾਊਂ ਆਮਦ ਦੇ ਨਾਲ 12 ਸਾਲ ਬਾਅਦ ਜੂਨ ਮਹੀਨੇ ਵਿੱਚ ਆਮ ਨਾਲੋਂ 37 ਫ਼ੀਸਦ ਵੱਧ ਮੀਂਹ ਪਿਆ ਹੈ। ਇਸ ਵਾਰ ਜੂਨ ਮਹੀਨੇ ਵਿੱਚ 213 ਐੱਮਐੱਮ ਮੀਂਹ ਪਿਆ ਹੈ ਜਦੋਂਕਿ ਆਮ ਤੌਰ ’ਤੇ 155.5 ਐੱਮਐੱਮ ਮੀਂਹ ਪੈਂਦਾ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਪਿਛਲੇ ਸਾਲ ਜੂਨ ਮਹੀਨੇ ਵਿੱਚ ਆਮ ਨਾਲੋਂ 92 ਫ਼ੀਸਦ ਘੱਟ 11.9 ਐੱਮਐੱਮ ਮੀਂਹ ਪਿਆ ਸੀ। ਇਸ ਤੋਂ ਪਹਿਲਾਂ ਸਾਲ 2013 ਵਿੱਚ 251.5 ਐੱਮਐੱਮ ਮੀਂਹ ਪਿਆ ਸੀ।

Advertisement
×