DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਾਲਾਪੁਰ ’ਚ ਲੁਟੇਰੇ ਕਾਬੂ ਕਰ ਕੇ ਪੁਲੀਸ ਹਵਾਲੇ ਕੀਤੇ

ਨਸ਼ਿਆਂ ਦੇ ਆਦੀ ਨੌਜਵਾਨ ਰਾਤ ਸਮੇਂ ਸੜਕਾਂ ’ਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਲੁੱਟ-ਖੋਹ ਦਾ ਸ਼ਿਕਾਰ ਬਣਾ ਰਹੇ ਹਨ। ਬੀਤੀ ਸ਼ਾਮ ਨੇੜਲੇ ਪਿੰਡ ਸਾਲਾਪੁਰ ਦੇ ਰਣਜੋਧ ਸਿੰਘ ਜੋਧਾ ਆਪਣੇ ਚਚੇਰੇ ਭਰਾ ਪਰਮਜੀਤ ਸਿੰਘ ਨਾਲ ਮੋਟਰਸਾਈਕਲ ’ਤੇ ਜਦੋਂ ਪਿੰਡ ਬਾਲਸੰਢਾ ਕੋਲੋਂ ਲੰਘਦੀ...

  • fb
  • twitter
  • whatsapp
  • whatsapp
featured-img featured-img
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਸਾਲਾਪੁਰ ਦੇ ਲੋਕ।
Advertisement

ਨਸ਼ਿਆਂ ਦੇ ਆਦੀ ਨੌਜਵਾਨ ਰਾਤ ਸਮੇਂ ਸੜਕਾਂ ’ਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਲੁੱਟ-ਖੋਹ ਦਾ ਸ਼ਿਕਾਰ ਬਣਾ ਰਹੇ ਹਨ। ਬੀਤੀ ਸ਼ਾਮ ਨੇੜਲੇ ਪਿੰਡ ਸਾਲਾਪੁਰ ਦੇ ਰਣਜੋਧ ਸਿੰਘ ਜੋਧਾ ਆਪਣੇ ਚਚੇਰੇ ਭਰਾ ਪਰਮਜੀਤ ਸਿੰਘ ਨਾਲ ਮੋਟਰਸਾਈਕਲ ’ਤੇ ਜਦੋਂ ਪਿੰਡ ਬਾਲਸੰਢਾ ਕੋਲੋਂ ਲੰਘਦੀ ਨਹਿਰ ਦੇ ਪੁਲ ’ਤੇ ਪੁੱਜੇ ਤਾਂ ਚਾਰ ਨਕਾਬਪੋਸ਼ਾਂ ਨੇ ਲੁੱਟਣ ਦੇ ਇਰਾਦੇ ਨਾਲ ਰੁਕਣ ਲਈ ਹੱਥ ਦਿੱਤਾ। ਰਣਜੋਧ ਸਿੰਘ ਜੋਧਾ ਅਨੁਸਾਰ ਜਦੋ ਉਹ ਮੋਟਰਸਾਈਕਲ ਤੋਂ ਥੱਲੇ ਉਤਰੇ ਤਾਂ ਜਿਉਂ ਹੀ ਨਕਾਬਪੋਸ਼ ਨੌਜਵਾਨ ਉਨ੍ਹਾਂ ਦੀਆਂ ਜੇਬਾਂ ਫਰੋਲਣ ਲੱਗੇ ਤਾਂ ਉਹ ਅਤੇ ਪਰਮਜੀਤ ਸਿੰਘ ਲੁਟੇਰਿਆਂ ’ਤੇ ਪੈ ਗਏ। ਇਸ ਦੌਰਾਨ ਦੋ ਲੁਟੇਰਿਆਂ ਦੇ ਚਿਹਰਿਆਂ ਤੋਂ ਨਕਾਬ ਉਤਰ ਗਿਆ। ਲੋਕਾਂ ਨੇ ਲੁਟੇਰਿਆਂ ਨੂੰ ਪੁਲੀਸ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਦੁਕਾਨਦਾਰਾਂ ਵੱਲੋਂ ਥਾਣਾ ਮੁਖੀ ਅਜੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਸਰਪੰਚ ਰਾਜਵਿੰਦਰ ਸਿੰਘ, ਇਕਬਾਲ ਸਿੰਘ, ਸਰਪੰਚ ਬਲਦੇਵ ਸਿੰਘ ਬੇਦੀ, ਸਰਪੰਚ ਮੋਹਨ ਸਿੰਘ ਸਾਲਾਪੁਰ, ਅਮਨ ਰੱਕੜ, ਜਸਵੀਰ ਸਿੰਘ ਆਦਿ ਹਾਜ਼ਰ ਸਨ।

Advertisement
Advertisement
×