DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦੇਸ਼ ਦੀ ਤਰੱਕੀ ਵਿੱਚ ਵਿਗਿਆਨ ਦੀ ਭੂਮਿਕਾ ਅਹਿਮ: ਬੈਂਸ

ਸਿੱਖਿਆ ਮੰਤਰੀ ਨੇ ਆਈਸਰ ਵਿੱਚ ਸਾਇੰਸ ਮੇਲੇ ਦਾ ਉਦਘਾਟਨ ਕੀਤਾ

  • fb
  • twitter
  • whatsapp
  • whatsapp
featured-img featured-img
ਪ੍ਰਦਰਸ਼ਨੀ ਦਾ ਨਿਰੀਖਣ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ।
Advertisement

ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਇੱਕ ਵਿਕਸਤ ਦੇਸ਼ ਦਾ ਰਾਹ ਉਸਦੀਆਂ ਵਿਗਿਆਨਕ ਖੋਜਾਂ ਤੈਅ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਵਿਕਾਸ ਕਹਾਣੀ ਨੂੰ ਵਿਸ਼ਵ ਪੱਧਰ ’ਤੇ ਪਹੁੰਚਾਉਣ ਲਈ ਜਗਿਆਸਾ ਦੀ ਭਾਵਨਾ ਨੂੰ ਅਪਣਾਉਣ ਦਾ ਸੱਦਾ ਦਿੱਤਾ। ਕੌਮੀ ਵਿਗਿਆਨ ਦਿਵਸ ਮੌਕੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਵਿਖੇ ਸਾਲਾਨਾ ਸਾਇੰਸ ਫੈਸਟ ‘ਤੱਤਵਾ’ ਦਾ ਉਦਘਾਟਨ ਕਰਦਿਆਂ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਵਿਗਿਆਨ ਨੂੰ ਸਿਰਫ਼ ਇੱਕ ਵਿਸ਼ੇ ਵਜੋਂ ਨਹੀਂ, ਸਗੋਂ ਦੇਸ਼ ਦੇ ਵਿਕਾਸ ਲਈ ਇੱਕ ਅਹਿਮ ਸਾਧਨ ਵਜੋਂ ਦੇਖਣ ਦੀ ਅਪੀਲ ਕੀਤੀ।

ਸ੍ਰੀ ਬੈਂਸ ਨੇ ਸੰਸਥਾ ਦੇ ਨੌਜਵਾਨ ਵਿਦਿਆਰਥੀਆਂ ਅਤੇ ਇੱਥੇ ਮੌਜੂਦ ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹੀਏ ਦੀ ਖੋਜ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਖੋਜ ਤੱਕ ਮਨੁੱਖੀ ਪ੍ਰਗਤੀ ਦੀ ਹਰ ਪੁਲਾਂਘ ਵਿਗਿਆਨ ’ਤੇ ਨਿਰਭਰ ਰਹੀ ਹੈ। ਸਾਡੇ ਦੇਸ਼ ਦੀ ਤਰੱਕੀ ਵਿਗਿਆਨ ਦੀ ਭਾਸ਼ਾ ਵਿੱਚ ਲਿਖੀ ਗਈ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਾਈ-ਸਪੀਡ ਰੇਲ, ਏਅਰੋ-ਸਪੇਸ, ਮੈਡੀਕਲ ਸਾਇੰਸ ਅਤੇ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਭਾਰਤ ਦੀ ਤਰੱਕੀ ਵਿਗਿਆਨਕ ਸੋਚ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉੱਘੇ ਭਾਰਤੀ ਸਾਇੰਸਦਾਨਾਂ ਡਾ. ਸੀ ਵੀ ਰਮਨ, ਫਾਈਬਰ ਆਪਟਿਕਸ ਦੇ ਪਿਤਾਮਾ ਡਾ. ਨਰਿੰਦਰ ਸਿੰਘ ਕਪਾਨੀ, ਪ੍ਰਮਾਣੂ ਭੌਤਿਕ ਵਿਗਿਆਨੀ ਡਾ. ਪਿਆਰਾ ਸਿੰਘ ਗਿੱਲ ਅਤੇ ਨੋਬਲ ਪੁਰਸਕਾਰ ਜੇਤੂ ਡਾ. ਹਰ ਗੋਬਿੰਦ ਖੁਰਾਨਾ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

Advertisement

ਇਸ ਮੌਕੇ ਸ੍ਰੀ ਬੈਂਸ ਨੇ ਸਾਇੰਸ ਮੈਗਜ਼ੀਨ ‘ਮੇਰਾਕੀ’ ਜਾਰੀ ਕੀਤਾ ਅਤੇ ਆਈਸਰ ਮੁਹਾਲੀ ਦੇ ਸਾਬਕਾ ਵਿਦਿਆਰਥੀਆਂ ਦੀ ਵੈੱਬਸਾਈਟ ਵੀ ਜਾਰੀ ਕੀਤੀ। ਉਨ੍ਹਾਂ ਵਿਦਿਆਰਥੀ ਵੱਲੋਂ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਵੀ ਕੀਤਾ ਅਤੇ ਨੌਜਵਾਨ ਖੋਜਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਿਗਿਆਨਕ ਮਾਡਲਾਂ ਅਤੇ ਸਿੱਖਣ ਦੀ ਸੋਚ ਦੀ ਸ਼ਲਾਘਾ ਕੀਤੀ।ਸੰਸਥਾ ਦੇ ਡਾਇਰੈਕਟਰ ਡਾ. ਅਨਿਲ ਕੁਮਾਰ ਤ੍ਰਿਪਾਠੀ ਨੇ ਸਿੱਖਿਆ ਮੰਤਰੀ ਦਾ ਸਵਾਗਤ ਕੀਤਾ ਅਤੇ ਨੋਬਲ ਜੇਤੂ ਖੋਜ ਰਮਨ ਈਫੈਕਟ ਨੂੰ ਸਮਰਪਿਤ ਰਾਸ਼ਟਰੀ ਵਿਗਿਆਨ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਇਆ।

Advertisement

Advertisement
×