ਦੇਸ਼ ਦਾ ਭਵਿੱਖ ਘੜਨ ’ਚ ਅਧਿਆਪਕਾਂ ਦੀ ਭੂਮਿਕਾ ਅਹਿਮ: ਕਟਾਰੀਆ
/ਸ਼ਸ਼ੀ ਪਾਲ ਜੈਨ , 4 ਦਸੰਬਰ ਰਿਆਤ ਬਾਹਰਾ ਯੂਨੀਵਰਸਿਟੀ ਦੀ ਅੱਜ ਨੌਵੀਂ ਕਨਵੋਕੇਸ਼ਨ ਯੂਨੀਵਰਸਿਟੀ ਦੇ ਸਹੌੜਾਂ ਕੈਂਪਸ ਵਿੱਚ ਹੋਈ। ਇਸ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਤਕ ਕਰਦਿਆਂ 951 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਸ੍ਰੀ ਕਟਾਰੀਆ...
/ਸ਼ਸ਼ੀ ਪਾਲ ਜੈਨ
, 4 ਦਸੰਬਰ
ਰਿਆਤ ਬਾਹਰਾ ਯੂਨੀਵਰਸਿਟੀ ਦੀ ਅੱਜ ਨੌਵੀਂ ਕਨਵੋਕੇਸ਼ਨ ਯੂਨੀਵਰਸਿਟੀ ਦੇ ਸਹੌੜਾਂ ਕੈਂਪਸ ਵਿੱਚ ਹੋਈ। ਇਸ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਤਕ ਕਰਦਿਆਂ 951 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਸ੍ਰੀ ਕਟਾਰੀਆ ਨੇ ਕਿਹਾ ਕਿ ਰਾਸ਼ਟਰ ਨਿਰਮਾਣ ਵਿੱਚ ਅਧਿਆਪਕਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ। ਰਾਜਪਾਲ ਨੇ ਕਿਹਾ ਕਿ ਅਧਿਆਪਕ ਸਿਰਫ਼ ਸਿੱਖਿਆ ਹੀ ਨਹੀਂ ਦਿੰਦੇ ਉਹ ਨੌਜਵਾਨ ਵਰਗ ਦਾ ਅਸਲ ਰਾਹ ਦਸੇਰਾ ਬਣਦੇ ਹਨ। ਰਾਜਪਾਲ ਨੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ।
ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਿੱਖਿਆ ਰਾਹੀਂ ਸਮਾਜ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਸਹੀ ਸਿੱਖਿਆ ਦੇ ਕੇ ਸਮੇਂ ਦੇ ਹਾਣੀ ਬਣਾਉਣ ਦਾ ਪ੍ਰਣ ਦੁਹਰਾਇਆ।
ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਵਿਸ਼ੇਸ਼ ਮਹਿਮਾਨ ਵਜੋਂ ਬੋਲਦਿਆਂ ਸਖ਼ਤ ਮਿਹਨਤ ਅਤੇ ਅਣਥੱਕ ਸਮਰਪਣ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਰਿਆਤ ਬਾਹਰਾ ਯੂਨੀਵਰਸਿਟੀ ਨੇ ਬਾਹਰ ਜਾਣ ਵਾਲੇ ਵਿਦਿਆਰਥੀਆਂ ਨੂੰ ਬਾਹਰੀ ਮੁਕਾਬਲੇ ਵਾਲੀ ਅਤੇ ਮੰਗ ਵਾਲੀ ਦੁਨੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਇਆ ਹੈ। ਇਸ ਦੌਰਾਨ ਸ੍ਰੀ ਕਟਾਰੀਆਂ ਨੇ 23 ਪੀਐੱਚ ਡੀ, 400 ਪੋਸਟ-ਗ੍ਰੈਜੂਏਟ ਅਤੇ 510 ਅੰਡਰ-ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਇਸ ਤੋਂ ਇਲਾਵਾ 18 ਸੋਨ ਤਗ਼ਮੇ ਵੀ ਦਿੱਤੇ ਗਏ।
ਇਸ ਮੌਕੇ ਕਮਾਂਡਰ ਨਵਨੀਤ ਬਾਲੀ, ਸੀ ਈ ਓ ਮੋਰਗਨ ਸਟੈਨਲੀ, ਹਰੀ ਸਿੰਘ ਭਾਂਬਰਾ, ਪ੍ਰੋ. (ਡਾ.) ਸੰਜੇ ਕੁਮਾਰ, ਪ੍ਰੋ. (ਡਾ.) ਸਤੀਸ਼ ਕੁਮਾਰ ਤੇ ਹੋਰ ਵੀ ਹਾਜ਼ਰ ਸਨ।

