DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Ropar firing case : ਮਨਪ੍ਰੀਤ ਸਿੰਘ ਇਆਲੀ ਨੇ ਸੋਸ਼ਲ ਮੀਡੀਆ ਟਰੋਲਿੰਗ ਨੂੰ ਐਮ.ਪੀ ਅੰਮ੍ਰਿਤਪਾਲ ਵਿਰੁੱਧ IT Cell ਦਾ Propaganda ਦੱਸਿਆ

ਇਆਲੀ ਬੋਲੇ- ਚੋਣਾਂ ਦੇ ਮੱਦੇਨਜ਼ਰ ਖਡੂਰ ਸਾਹਿਬ ਦੇ ਐੱਮ.ਪੀ. ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼

  • fb
  • twitter
  • whatsapp
  • whatsapp
featured-img featured-img
ਮਨਪ੍ਰੀਤ ਸਿੰਘ ਇਆਲੀ
Advertisement

ਅਜਨਾਲਾ ਕਾਂਡ ਵਿੱਚ ਅੰਮ੍ਰਿਤਪਾਲ ਸਿੰਘ ਵਿਰੁੱਧ ਸ਼ਿਕਾਇਤਕਰਤਾ ਅਤੇ ਅਹਿਮ ਗਵਾਹ ਵਰਿੰਦਰ ਸਿੰਘ ਮਾਵੀ (ਵਾਸੀ ਸਲੇਮਪੁਰ) ਨਾਲ ਰੋਪੜ ਵਿੱਚ ਹੋਈ ਫਾਇਰਿੰਗ ਦੀ ਘਟਨਾ ਤੋਂ ਬਾਅਦ, ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਤੇ ‘ਵਾਰਿਸ ਪੰਜਾਬ ਦੇ’ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸੋਸ਼ਲ ਮੀਡੀਆ ’ਤੇ ਚੱਲ ਰਹੇ ਵਿਰੋਧੀ ਪ੍ਰਚਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਆਲੀ ਨੇ ਇਸ ਟਰੋਲਿੰਗ ਨੂੰ ਵਿਰੋਧੀ ਪਾਰਟੀਆਂ ਦੇ ਆਈ.ਟੀ. ਸੈੱਲਾਂ (IT Cells) ਦੀ ਇੱਕ ਸਾਜ਼ਿਸ਼ ਕਰਾਰ ਦਿੱਤਾ ਹੈ, ਜਿਸ ਦਾ ਮਕਸਦ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਅਕਸ ਖ਼ਰਾਬ ਕਰਨਾ ਹੈ।

ਇਆਲੀ ਨੇ ਕਿਹਾ ਕਿ ਰੋਪੜ ਦੇ ਐੱਸ.ਐੱਸ.ਪੀ. (SSP) ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਗੋਲੀਬਾਰੀ ਸਿਰਫ਼ ‘ਰੋਡ ਰੇਜ’ (ਸੜਕੀ ਤਕਰਾਰ) ਦਾ ਸਿੱਟਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਆਉਣ ਵਾਲੀਆਂ ਚੋਣਾਂ ਨੂੰ ਦੇਖਦਿਆਂ ਵਿਰੋਧੀ ਪਾਰਟੀਆਂ ਦੇ ਆਈ.ਟੀ. ਸੈੱਲ ਇਸ ਘਟਨਾ ਨੂੰ ਰਾਜਨੀਤਿਕ ਰੰਗਤ ਦੇ ਕੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Advertisement

ਇਆਲੀ ਨੇ ਕਿਹਾ, “ਸੋਸ਼ਲ ਮੀਡੀਆ ’ਤੇ ਅਫ਼ਵਾਹਾਂ ਫੈਲਾਉਣਾ ਕੋਈ ਨਵੀਂ ਗੱਲ ਨਹੀਂ ਹੈ, ਇਹ ਲੋਕਾਂ ਵਿੱਚ ਸਹਿਮ ਪੈਦਾ ਕਰਨ ਲਈ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਪਰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝਦੇ ਹਨ ਕਿ ਅੰਮ੍ਰਿਤਪਾਲ ਸਿੰਘ ਨੂੰ ਨਿਸ਼ਾਨਾ ਕਿਉਂ ਬਣਾਇਆ ਜਾ ਰਹਾ ਹੈ। ਅਸੀਂ ਇਨ੍ਹਾਂ ਬੇਬੁਨਿਆਦ ਦੋਸ਼ਾਂ ਤੋਂ ਬਿਲਕੁਲ ਨਹੀਂ ਘਬਰਾਉਂਦੇ ਅਤੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਸਾਡਾ ਸ਼ਾਂਤਮਈ ਪ੍ਰਦਰਸ਼ਨ ਜਾਰੀ ਰਹੇਗਾ।”

Advertisement

ਜ਼ਿਕਰਯੋਗ ਹੈ ਕਿ 29 ਜੁਲਾਈ ਨੂੰ ਚੰਡੀਗੜ੍ਹ ਵਿੱਚ ਸਿੱਖ ਬੰਦੀਆਂ ਅਤੇ ਐੱਮ.ਪੀ. ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰਨ ਦੌਰਾਨ ਪੁਲੀਸ ਨਾਲ ਹੋਈ ਝੜਪ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ 14 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਸੀ।

ਇਸ ਐੱਫ਼.ਆਈ.ਆਰ. (FIR) ਵਿੱਚ ਪੁਲੀਸ ਦੀ ਇੱਕ ਵੱਡੀ ਲਾਪਰਵਾਹੀ ਵੀ ਸਾਹਮਣੇ ਆਈ ਸੀ, ਜਿੱਥੇ ਘਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਜਾਇਬ ਸਿੰਘ ਮੁਖਮੈਲਪੁਰ, ਜਿਨ੍ਹਾਂ ਦਾ ਜਨਵਰੀ 2025 ਵਿੱਚ ਦੇਹਾਂਤ ਹੋ ਚੁੱਕਾ ਹੈ, ਦਾ ਨਾਂਅ ਵੀ 'ਅਜੀਬ ਸਿੰਘ' ਲਿਖ ਕੇ ਨਾਮਜ਼ਦ ਕਰ ਦਿੱਤਾ ਗਿਆ ਸੀ।'

Advertisement
×