ਗੁਲਾਬ ਮੇਲਾ ਅੱਜ ਤੋਂ ਵੰਡੇਗਾ ਮਹਿਕਾਂ

ਗੁਲਾਬ ਮੇਲਾ ਅੱਜ ਤੋਂ ਵੰਡੇਗਾ ਮਹਿਕਾਂ

ਕਰੋਨਾ ਯੋਧਿਆਂ ਨੂੰ ਸਮਰਪਿਤ ਗੁਲਾਬ ਮੇਲੇ ਦਾ ਬਾਹਰੀ ਦ੍ਰਿਸ਼। ਫੋਟੋ: ਪ੍ਰਦੀਪ ਤਿਵਾੜੀ

ਮੁਕੇਸ਼ ਕੁਮਾਰ

ਚੰਡੀਗੜ੍ਹ, 25 ਫਰਵਰੀ

ਇੱਥੇ ਸੈਕਟਰ 16 ਸਥਿਤ ਜ਼ਾਕਿਰ ਰੋਜ਼ ਗਾਰਡਨ ਵਿੱਚ ਸਾਲਾਨਾ ਗੁਲਾਬ ਮੇਲੇ ਦੀਆਂ ਤਿਆਰੀਆਂ ਨੂੰ ਨਿਗਮ ਦੇ ਬਾਗਬਾਨੀ ਵਿਭਾਗ ਵੱਲੋਂ ਅੰਤਿਮ  ਰੂਪ ਦੇ ਦਿੱਤਾ ਗਿਆ। ਸ਼ੁੱਕਰਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮੋਨੋਜ ਪਰੀਦਾ ਵੱਲੋਂ ਇਸ ਮੇਲੇ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਜਾਵੇਗਾ।

   ਜ਼ਿਕਰਯੋਗ ਹੈ ਕਿ ਇਸ ਸਾਲ ਕਰੋਨਾ ਵਾਇਰਸ ਨੂੰ ਲੈ ਕੇ ਸਾਵਧਾਨੀ ਦੇ ਤੌਰ ’ਤੇ ਇਹ ਗੁਲਾਬ ਮੇਲਾ ਪ੍ਰਤੀਕ ਦੇ ਤੌਰ ’ਤੇ ਹੀ ਲਗਾਇਆ ਜਾ ਰਿਹਾ ਹੈ। ਇਸ ਵਾਰ ਕਰੋਨਾਵਾਇਰਸ ਕਾਰਨ ਕਿਸੇ ਵੀ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਨਹੀਂ ਕਰਵਾਏ ਜਾ ਰਹੇ। ਇੱਥੇ ਆਉਣ ਵਾਲੇ ਦਰਸ਼ਕਾਂ ਨੂੰ ਕੇਵਲ ਫੁੱਲਾਂ ਦੀ ਸਜਾਵਟ ਹੀ ਦੇਖਣ ਨੂੰ ਮਿਲੇਗੀ। ਰੋਜ਼ ਗਾਰਡਨ ਵਿੱਚ ਜਾਨਵਰਾਂ ਦੇ ਪੁਤਲਿਆਂ ਸਮੇਤ ਪੰਜਾਬੀ ਸਭਿਆਚਾਰ ਨਾਲ ਜੁੜੇ ਪੁਤਲੇ ਲਗਾਏ ਗਏ ਹਨ। ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ 49ਵੇਂ ਗੁਲਾਬ ਮੇਲੇ ਦਾ ਉਦਘਾਟਨ ਕੱਲ੍ਹ ਸ਼ੁਕਰਵਾਰ ਨੂੰ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਵਲੋਂ ਕੀਤਾ ਜਾਵੇਗਾ। ਰੋਜ਼ ਗਾਰਡਨ ਦਾ ਮੁੱਖ ਗੇਟ ਕਰੋਨਾ ਯੋਧਿਆਂ ਨੂੰ ਸਮਰਪਿਤ ਕੀਤਾ ਗਿਆ ਹੈ। ਗੇਟ ਦੀ ਉਸਾਰੀ ਲਈ ਗੇਂਦੇ ਸਮੇਤ ਗੁਲਾਬ ਦੇ ਫੁੱਲਾਂ ਦੀਆਂ ਲਗਪਗ ਅੱਠ ਕਿਸਮਾਂ ਦਾ ਇਸਤੇਮਾਲ ਕੀਤਾ ਗਿਆ। ਗੁਲਾਬ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਨਿਗਮ ਦੇ ਬਾਗਵਾਨੀ ਵਿਭਾਗ ਦੇ ਕਾਮੇ ਪਿਛਲੇ ਕਈ ਦਿਨਾਂ ਤੋਂ ਰੁੱਝੇ ਹੋਏ ਸਨ। ਮੇਲੇ ਦੌਰਾਨ ਕਰੋਨਾ ਕਲ ਦੌਰਾਨ ਸਮਾਜ ਭਲਾਈ ਦੇ ਕਾਰਜ ਕਰਨ ਵਾਲੀਆਂ ਸ਼ਹਿਰ ਦੀਆਂ ਵੱਖ ਵੱਖ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।    

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All