ਮ੍ਰਿਤਕ ਪੈਨਸ਼ਨਧਾਰਕਾਂ ਦੇ ਖਾਤਿਆਂ ’ਚੋਂ 3.46 ਕਰੋੋੜ ਦੀ ਰਿਕਵਰੀ ਹੋਈ: ਡੀਸੀ
ਬੈਂਕ ਅਧਿਕਾਰੀਆਂ ਨੂੰ ਬਕਾਇਆ ਰਿਕਵਰੀ ਤੇਜ਼ੀ ਨਾਲ ਕਰਨ ਦੇ ਹੁਕਮ
Advertisement
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬੈਂਕਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਸਰਵੇਖਣ ਤਹਿਤ ਮ੍ਰਿਤਕ ਪੈਨਸ਼ਨਧਾਰਕਾਂ ਦੇ ਬੈਂਕ ਖਾਤਿਆਂ ਤੋਂ ਰਾਸ਼ੀ ਦੀ ਰਿਕਵਰੀ ਵਿੱਚ ਤੇਜ਼ੀ ਲਿਆਂਦੀ ਜਾਵੇ। ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਬੈਂਕਾਂ ਦੇ ਮੈਨੇਜਰਾਂ ਦੀ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਬਜ਼ੁਰਗਾਂ ਦੀ ਸਿਹਤ ਤੇ ਸਾਂਭ ਸੰਭਾਲ ਸਬੰਧੀ ‘ਸਾਡੇ ਬਜ਼ੁਰਗ ਸਾਡਾ ਮਾਣ 2025’ ਤਹਿਤ ਵਡੇਰੀ ਉਮਰ ਦੇ ਬਜ਼ੁਰਗਾਂ ਦਾ ਸਰਵੇਖਣ ਕਰਵਾਇਆ ਜਾ ਰਿਹਾ ਹੈ ਜਿਸ ਤਹਿਤ 20 ਹਜ਼ਾਰ 101 ਪੈਨਸ਼ਨ ਲਾਭਪਾਤਰੀਆਂ ਵਿੱਚੋਂ ਮ੍ਰਿਤਕ ਮਿਲੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚੋਂ ਪੈਨਸ਼ਨ ਦੀ ਰਾਸ਼ੀ ਦੀ ਰਿਕਵਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਵੇਖਣ ਦੌਰਾਨ ਮ੍ਰਿਤਕ ਮਿਲੇ ਪੈਨਸ਼ਨ ਲਾਭਪਾਤਰੀਆਂ ਦੇ ਖਾਤਿਆਂ ਵਿੱਚੋਂ 11 ਜੁਲਾਈ ਤੱਕ 3 ਕਰੋੜ 46 ਲੱਖ 14 ਹਜ਼ਾਰ 632 ਰੁਪਏ ਦੀ ਰਾਸ਼ੀ ਬੈਂਕਾਂ ਦੇ ਸਹਿਯੋਗ ਨਾਲ ਰਿਕਵਰ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਖਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਪੈਨਸ਼ਨ ਧਾਰਕਾਂ ਦੀ ਮੌਤ ਹੋਣ ਤੋਂ ਬਾਅਦ ਵੀ ਪੈਨਸ਼ਨ ਰਾਸ਼ੀ ਬੈਂਕ ਖਾਤਿਆਂ ਵਿੱਚ ਜਾਂਦੀ ਰਹੀ ਹੈ ਕੇਵਲ ਉਸਦੀ ਰਿਕਵਰੀ ਕੀਤੀ ਜਾ ਰਹੀ ਹੈ। ਉਨ੍ਹਾਂ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਅਜਿਹੇ ਬਕਾਇਆ ਮਾਮਲਿਆਂ ਵਿੱਚ ਵੀ ਤੇਜ਼ੀ ਲਿਆਉਣ ਅਤੇ ਬਾਕੀ ਰਾਸ਼ੀ ਨੂੰ ਤਰਜੀਹ ਦੇ ਆਧਾਰ ’ਤੇ ਰਿਕਵਰ ਕਰਨਾ ਯਕੀਨੀ ਬਣਾਉਣ।
Advertisement
Advertisement