DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚਮਕੌਰ ਸਾਹਿਬ ਨਗਰ ਕੌਂਸਲ ਦਫ਼ਤਰ ’ਚ ਅੱਧੀ ਰਾਤੀਂ ਹੰਗਾਮਾ

ਸੱਤਾਧਾਰੀ ਧਿਰ ’ਤੇ ਵੋਟਾਂ ਕੱਟਣ ਦੇ ਦੋਸ਼ ਲੱਗੇ; ਰਾਤ ਸਮੇਂ ਦਫ਼ਤਰ ਖੋਲ੍ਹਣ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

  • fb
  • twitter
  • whatsapp
  • whatsapp
featured-img featured-img
ਮੀਡੀਆ ਨਾਲ ਗੱਲ ਕਰਦੇ ਹੋਏ ਕਿਰਪਾਲ ਸਿੰਘ ਗਿੱਲ ਅਤੇ ਸਾਥੀ।
Advertisement

ਸਥਾਨਕ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸਿਆਸੀ ਮਾਹੌਲ ਭਖ ਗਿਆ ਹੈ। ਲੰਘੀ ਰਾਤ ਕਰੀਬ 10:30 ਵਜੇ ਇੱਥੋਂ ਦੇ ਨਗਰ ਕੌਂਸਲ ਦਫ਼ਤਰ ਵਿੱਚ ਉਦੋਂ ਭਾਰੀ ਹੰਗਾਮਾ ਹੋਇਆ ਜਦੋਂ ਸੱਤਾਧਾਰੀ ਧਿਰ ਦੇ ਕੁੱਝ ਆਗੂਆਂ ਵੱਲੋਂ ਕਥਿਤ ਤੌਰ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਦਫ਼ਤਰ ਖੁੱਲ੍ਹਵਾ ਕੇ ਵੋਟਰ ਸੂਚੀਆਂ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੀ ਮਿਆਦ ਖਤਮ ਹੋ ਚੁੱਕੀ ਹੈ। ਸਰਕਾਰ ਵੱਲੋਂ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਤਿਆਰੀਆ ਚੱਲ ਰਹੀਆਂ ਹਨ, ਜਿਸ ਤਹਿਤ ਨਵੀਂ ਵਾਰਡਬੰਦੀ ਕਰਕੇ ਸੱਤਾਧਾਰੀ ਧਿਰ ਵੱਲੋਂ ਬਕਾਇਦਾ ਵਾਰਡ ਇੰਚਾਰਜ ਨਿਯੁਕਤ ਕੀਤੇ ਹੋਏ ਹਨ। ਵੋਟਰ ਲਿਸਟਾਂ ਫਾਈਨਲ ਕਰਨ ਤੋਂ ਪਹਿਲਾਂ ਲੋਕਾਂ ਕੋਲੋ ਇਤਰਾਜ਼ ਮੰਗੇ ਗਏ ਹਨ, ਜਿਸ ਕਾਰਨ ਸੱਤਾਧਾਰੀਆਂ ਵੱਲੋਂ ਇਨ੍ਹਾਂ ਵੋਟਰ ਸੂਚੀਆਂ ਵਿਚ ਤਬਦੀਲੀ ਲਈ ਅਜਿਹੇ ਕਥਿਤ ਹੱਥਕੰਡੇ ਅਪਣਾਏ ਜਾ ਰਹੇ ਹਨ। ਇਸ ਸਬੰਧੀ ਇਲਾਕੇ ਵਿੱਚ ਵੀਡੀਓ ਵਾਇਰਲ ਹੋਈ ਹੈ। ਵਾਇਰਲ ਵੀਡੀਓ ਸਬੰਧੀ ਸਾਬਕਾ ਕੌਂਸਲਰ ਤੇ ਕਾਂਗਰਸੀ ਆਗੂ ਕਿਰਪਾਲ ਸਿੰਘ ਗਿੱਲ, ਆੜ੍ਹਤੀ ਪਵਿੱਤਰ ਸਿੰਘ ਤੇ ਵਰਿੰਦਰ ਕੁਮਾਰ ਵਿੱਕੀ ਨੇ ਦੱਸਿਆ ਕਿ ਨਗਰ ਕੌਂਸਲ ਦੀਆਂ ਚੋਣਾਂ ਲਈ ਦਾਅਵੇਦਾਰ ਮੰਨੇ ਜਾ ਰਹੇ ਸੱਤਾਧਾਰੀ ਧਿਰ ਨਾਲ ਸਬੰਧਤ ਆਗੂ ਰਾਤ ਦੇ ਸਮੇਂ ਦਫ਼ਤਰ ਵਿੱਚ ਦਾਖ਼ਲ ਹੋ ਕੇ ਰਿਕਾਰਡ ਦੀ ਫਰੋਲਾ-ਫਰਾਲੀ ਕਰ ਰਹੇ ਸਨ। ਸੂਚਨਾ ਮਿਲਣ ’ਤੇ ਉਹ ਵੀ ਸਾਥੀਆਂ ਸਮੇਤ ਮੌਕੇ ’ਤੇ ਦਫ਼ਤਰ ਪਹੁੰਚ ਗਏ ਤੇ ਬਿਨਾਂ ਕਿਸੇ ਅਧਿਕਾਰੀ ਦੇ ਦਫ਼ਤਰ ਖੋਲ੍ਹਣ ’ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਦੋਸ਼ ਲਾਇਆ ਕਿ ਆਗੂ ਜੋ ਹਾਲ ਹੀ ਵਿੱਚ ‘ਆਪ’ ’ਚ ਸ਼ਾਮਲ ਹੋਏ ਹਨ, ਵੱਲੋਂ ਸਤਾਧਾਰੀ ਧਿਰ ਦੇ ਆਗੂ ਨਾਲ ਮਿਲ ਕੇ ਸਰਕਾਰੀ ਰਿਕਾਰਡ ਅਤੇ ਵੋਟਰ ਲਿਸਟਾਂ ਨੂੰ ਨਿੱਜੀ ਹਿੱਤਾਂ ਲਈ ਖੰਗਾਲਿਆ ਜਾ ਰਿਹਾ ਸੀ ਜੋ ਕਿ ਗ਼ੈਰ-ਕਾਨੂੰਨੀ ਹੈ। ਕਿਰਪਾਲ ਸਿੰਘ ਗਿੱਲ ਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ, ‘‘ਸੱਤਾਧਾਰੀ ਧਿਰ ਆਪਣੀ ਸੰਭਾਵੀ ਹਾਰ ਤੋਂ ਡਰੀ ਹੋਈ ਹੈ ਜਿਸ ਕਾਰਨ ਇਹ ਆਗੂ ਰਾਤ ਦੇ ਹਨੇਰੇ ਵਿੱਚ ਆਪਣੇ ਵਿਰੋਧੀਆਂ ਦੀਆਂ ਵੋਟਾਂ ਕੱਟਣ ਦੀ ਸਾਜ਼ਿਸ਼ ਰਚ ਰਹੇ ਸਨ ਤਾਂ ਜੋ ਚੋਣਾਂ ਵਿੱਚ ਧੱਕੇਸ਼ਾਹੀ ਨਾਲ ਜਿੱਤ ਹਾਸਲ ਕੀਤੀ ਜਾ ਸਕੇ।’’

ਉਕਤ ਆਗੂਆਂ ਨੇ ਚੋਣ ਕਮਿਸ਼ਨ ਤੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਰਾਤ ਸਮੇਂ ਦਫ਼ਤਰ ਖੋਲ੍ਹਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਵੋਟਰ ਸੂਚੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਤਾਂ ਜੋ ਚੋਣ ਪ੍ਰਕਿਰਿਆ ਪਾਰਦਰਸ਼ੀ ਰਹਿ ਸਕੇ।

Advertisement

Advertisement
Advertisement
×