ਅਮਰਨਾਥ ਯਾਤਰਾ ਦੀ ਰਜਿਸਟ੍ਰੇਸ਼ਨ ਸਮੇਂ ਹੰਗਾਮਾ
ਨਿੱਜੀ ਪੱਤਰ ਪ੍ਰੇਰਕ ਅੰਬਾਲਾ, 15 ਅਪਰੈਲ ਅੰਬਾਲਾ ਛਾਉਣੀ ਵਿੱਚ ਮੰਗਲਵਾਰ ਨੂੰ ਜੰਮੂ ਕਸ਼ਮੀਰ ਬੈਂਕ ਦੇ ਬਾਹਰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਵੱਡੀ ਗਿਣਤੀ ਸ਼ਰਧਾਲੂ ਅਮਰਨਾਥ ਯਾਤਰਾ ਲਈ ਆਫਲਾਈਨ ਰਜਿਸਟ੍ਰੇਸ਼ਨ ਕਰਾਉਣ ਲਈ ਪਹੁੰਚ ਗਏ। ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣ ਤੋਂ ਸ਼ਰਧਾਲੂਆਂ ਵਿੱਚ...
Advertisement
ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 15 ਅਪਰੈਲ
Advertisement
ਅੰਬਾਲਾ ਛਾਉਣੀ ਵਿੱਚ ਮੰਗਲਵਾਰ ਨੂੰ ਜੰਮੂ ਕਸ਼ਮੀਰ ਬੈਂਕ ਦੇ ਬਾਹਰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਵੱਡੀ ਗਿਣਤੀ ਸ਼ਰਧਾਲੂ ਅਮਰਨਾਥ ਯਾਤਰਾ ਲਈ ਆਫਲਾਈਨ ਰਜਿਸਟ੍ਰੇਸ਼ਨ ਕਰਾਉਣ ਲਈ ਪਹੁੰਚ ਗਏ। ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣ ਤੋਂ ਸ਼ਰਧਾਲੂਆਂ ਵਿੱਚ ਝੜਪ ਹੋ ਗਈ। ਸਥਿਤੀ ਵਿਗੜਦੀ ਦੇਖਦਿਆਂ ਕਰਮਚਾਰੀਆਂ ਨੇ ਬੈਂਕ ਦਾ ਗੇਟ ਬੰਦ ਕਰ ਦਿੱਤਾ ਤੇ ਪੁਲੀਸ ਬੁਲਾ ਲਈ। ਪੁਲੀਸ ਮੁਲਾਜ਼ਮਾਂ ਅਤੇ ਸ਼ਰਧਾਲੂਆਂ ਵਿੱਚ ਤਿੱਖੀ ਬਹਿਸ ਹੋਈ। ਅੰਤ ਵਿੱਚ ਪੁਲੀਸ ਨੇ ਸ਼ਰਧਾਲੂਆਂ ਨੂੰ ਕਤਾਰ ਵਿੱਚ ਖੜ੍ਹੇ ਕਰ ਕੇ ਰਜਿਸਟ੍ਰੇਸ਼ਨ ਸ਼ੁਰੂ ਕੀਤੀ। ਸ਼ਰਧਾਲੂਆਂ ਦਾ ਕਹਿਣਾ ਸੀ ਕਿ ਉਹ ਅਮਰ ਨਾਥ ਯਾਤਰਾ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਸਵੇਰੇ 10 ਵਜੇ ਹੀ ਬੈਂਕ ਪਹੁੰਚ ਗਏ ਸਨ ਪਰ ਬਾਅਦ ਵਿੱਚ ਪਤਾ ਲੱਗਾ ਕਿ ਰਜਿਸਟ੍ਰੇਸ਼ਨ ਤਾਂ ਦੁਪਹਿਰ 3 ਵਜੇ ਤੋਂ ਸ਼ੁਰੂ ਹੋਣੀ ਹੈ। ਰਜਿਸਟ੍ਰੇਸ਼ਨ ਸਮੇਂ ਧੱਕਾ-ਮੁੱਕੀ ਸ਼ੁਰੂ ਹੋ ਗਈ।
Advertisement
×