ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 10 ਜੂਨ
ਅੱਜ ਇੱਥੇ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੋਂ ਨਵੀਂ ਦਿੱਲੀ ਏਅਰਪੋਰਟ ਤੱਕ ਸੁਪਰ ਲਗਜ਼ਰੀ ਬੱਸਾਂ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਟਰਾਂਸਪੋਰਟ ਮਾਫ਼ੀਆ ਨੂੰ ਵੱਡੀ ਢਾਹ ਲੱਗੇਗੀ। ਇਸ ਫ਼ੈਸਲੇ ਨਾਲ ਜਿੱਥੇ ਐਨਆਰਆਈ ਭਰਾਵਾਂ ਨੂੰ ਕਾਫ਼ੀ ਰਾਹਤ ਮਿਲੇਗੀ, ਉੱਥੇ ਰਾਜ ਦੇ ਲੋਕਾਂ ਲਈ ਨਵੀਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਦਾ ਸਫ਼ਰ ਕਫ਼ਾਇਤੀ ਰੇਟਾਂ ’ਤੇ ਆਰਾਮਦਾਇਕ ਅਤੇ ਅਨੰਦਮਈ ਹੋ ਜਾਵੇਗਾ।