ਜਗਮੋਹਨ ਸਿੰਘ
ਰੂਪਨਗਰ, 16 ਸਤੰਬਰ
ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਦੌਰਾਨ ਸ਼ੁੱਧ ਪੌਸ਼ਟਿਕ ਆਹਾਰ ਦੇਣ ਦੇ ਮੰਤਵ ਨਾਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਾਇਮਰੀ ਸਕੂਲਾਂ ਦੇ ਘਰੇਲੂ ਬਗੀਚਿਆਂ ਵਿੱਚ ਸਬਜ਼ੀਆਂ ਉਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੰਤਵ ਦੀ ਪੂਰਤੀ ਲਈ ਅੱਜ ਉਪ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਰੂਪਨਗਰ ਰੰਜਨਾ ਕਟਿਆਲ ਨੇ ਵੱਖ ਵੱਖ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਰਦੀਆਂ ਵਿੱਚ ਉਗਾਈਆਂ ਜਾਣ ਵਾਲੀਆਂ ਸਬਜ਼ੀਆਂ ਦੀਆਂ ਕਿੱਟਾਂ ਵੰਡਦਿਆਂ ਕਿਹਾ ਕਿ ਸਰਦੀਆਂ ਦੇ ਮੌਸਮ ਦੌਰਾਨ ਜਿਥੇ ਵਿਦਿਆਰਥੀਆਂ ਨੂੰ ਜ਼ਹਿਰੀਲੀਆਂ ਦਵਾਈਆਂ ਦੇ ਪ੍ਰਭਾਵ ਤੋਂ ਮੁਕਤ ਸਬਜ਼ੀਆਂ ਖਾਣ ਨੂੰ ਮਿਲਣਗੀਆਂ, ਉੱਥੇ ਸਕੂਲਾਂ ਨੂੰ ਆਰਥਿਕ ਤੌਰ ’ਤੇ ਵੀ ਰਾਹਤ ਮਿਲੇਗੀ। ਇਸ ਮੌਕੇ ਸਕੂਲਾਂ ਦੇ ਵੱਡੀ ਗਿਣਤੀ ਅਧਿਆਪਕ ਹਾਜ਼ਰ ਸਨ।