ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰੂਪਨਗਰ: ਮਹਿਲਾ ਪ੍ਰੋਫੈਸਰ ਖ਼ੁਦਕੁਸ਼ੀ ਮਾਮਲੇ ’ਚ ਪਰਿਵਾਰ ਇਨਸਾਫ਼ ਲਈ ਚੰਡੀਗੜ੍ਹ ’ਚ ਰਾਜਪਾਲ ਨੂੰ ਮਿਲਿਆ

ਜਗਮੋਹਨ ਸਿੰਘ ਰੂਪਨਗਰ, 25 ਅਕਤੂਬਰ ਇਥੇ ਸਿਵਲ ਹਸਪਤਾਲ ਦੇ ਮੁਰਦਾਘਰ ਅੱਗੇ ਸਹਾਇਕ ਪ੍ਰੋਫੈਸਰ ਮ੍ਰਿਤਕਾ ਬਲਵਿੰਦਰ ਕੌਰ ਨੂੰ ਇਨਸਾਫ ਦਵਾਉਣ ਲਈ ਲੱਗਿਆ ਰੋਸ ਧਰਨਾ ਅੱਜ ਵੀ ਜਾਰੀ ਹੈ। ਦੂਜੇ ਪਾਸੇ ਮ੍ਰਿਤਕਾ ਦੇ ਭਰਾ ਹਰਦੇਵ ਸਿੰਘ ਅਤੇ ਚਚੇਰੇ ਭਰਾ ਸੋਹਣ ਸਿੰਘ, 1158...
Advertisement

ਜਗਮੋਹਨ ਸਿੰਘ

ਰੂਪਨਗਰ, 25 ਅਕਤੂਬਰ

Advertisement

ਇਥੇ ਸਿਵਲ ਹਸਪਤਾਲ ਦੇ ਮੁਰਦਾਘਰ ਅੱਗੇ ਸਹਾਇਕ ਪ੍ਰੋਫੈਸਰ ਮ੍ਰਿਤਕਾ ਬਲਵਿੰਦਰ ਕੌਰ ਨੂੰ ਇਨਸਾਫ ਦਵਾਉਣ ਲਈ ਲੱਗਿਆ ਰੋਸ ਧਰਨਾ ਅੱਜ ਵੀ ਜਾਰੀ ਹੈ। ਦੂਜੇ ਪਾਸੇ ਮ੍ਰਿਤਕਾ ਦੇ ਭਰਾ ਹਰਦੇਵ ਸਿੰਘ ਅਤੇ ਚਚੇਰੇ ਭਰਾ ਸੋਹਣ ਸਿੰਘ, 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਪੰਜਾਬ ਜਥੇਬੰਦੀ ਦੀ ਪ੍ਰਧਾਨ ਜਸਵਿੰਦਰ ਕੌਰ ਸਮੇਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨਾਲ ਰਾਜਪਾਲ ਪੰਜਾਬ ਨੂੰ ਮਿਲਣ ਲਈ ਚੰਡੀਗੜ੍ਹ ਪੁੱਜੇ, ਜਿਥੇ ਉਨ੍ਹਾਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਨਾਲ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਖ਼ੁਦਕੁਸ਼ੀ ਨੋਟ ਮੁਤਾਬਕ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।

ਉਧਰ ਰੂਪਨਗਰ ਵਿਖੇ ਰੋਸ ਰੈਲੀ ਨੂੰ ਅਕਾਲੀ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇਲਾਵਾ ਆਂਗਣਵਾੜੀ ਵਰਕਰ ਯੂਨੀਅਨ ਦੇ ਆਗੂਆਂ, ਸੀਟੂ ਜਥੇਬੰਦੀ, ਕਿਸਾਨ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।

Advertisement