ਜਗਮੋਹਨ ਸਿੰਘ
ਰੂਪਨਗਰ, 14 ਜਨਵਰੀ
ਪੁਰਖਾਲੀ ਤੋਂ ਬਿੰਦਰਖ ਸੜਕ ’ਤੇ ਹਰੀਪੁਰ ਨਾਲੇ ’ਤੇ ਪੁਲ ਬਣਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਰੱਖੇ ਗਏ ਨੀਂਹ ਪੱਥਰ ਨੂੰ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਤੋੜ ਦਿੱਤਾ ਹੈ। ਕਾਂਗਰਸੀ ਆਗੂ ਤੇ ਪਿੰਡ ਪੁਰਖਾਲੀ ਦੇ ਸਰਪੰਚ ਦਿਲਬਰ ਸਿੰਘ ਨੇ ਪੁਲੀਸ ਚੌਕੀ ਪੁਰਖਾਲੀ ਵਿਖੇ ਲਿਖਤੀ ਦਰਖਾਸਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਸਰਪੰਚ ਦਿਲਬਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ 18 ਦਸੰਬਰ ਨੂੰ 8.24 ਕਰੋੜ ਰੁਪਏ ਦੀ ਲਾਗਤ ਨਾਲ ਨਾਲੇ ’ਤੇ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਣ ਉਪਰੰਤ ਕੰਮ ਵੀ ਜੰਗੀ ਪੱਧਰ ’ਤੇ ਸ਼ੁਰੂ ਕਰਵਾ ਦਿੱਤਾ ਗਿਆ ਸੀ ਪਰ ਕਿਸੀ ਸ਼ਰਾਰਤੀ ਅਨਸਰ ਨੇ ਬੀਤੀ ਰਾਤ ਨੀਂਹ ਪੱਥਰ ਤੋੜ ਦਿੱਤਾ, ਜਿਸ ਕਰਕੇ ਸਮੁੱਚੇ ਕਾਂਗਰਸੀ ਵਰਕਰਾਂ ਤੇ ਇਲਾਕਾ ਵਾਸੀਆਂ ਦੇ ਮਨਾਂ ਨੂੰ ਭਾਰੀ ਠੇਸ ਲੱਗੀ ਹੈ। ਪੁਲੀਸ ਚੌਕੀ ਪੁਰਖਾਲੀ ਦੇ ਇੰਚਾਰਜ ਲੇਖਾ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।