DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab ਪਹੁੰਚਣ ’ਤੇ ਸਚਿਨ ਪਾਇਲਟ ਦਾ ਭਰਵਾਂ ਸਵਾਗਤ; ਵੜਿੰਗ ਨੇ 2027 ’ਚ ਕਾਂਗਰਸ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪ੍ਰਮੁੱਖ ਆਗੂਆਂ ਨੇ ਦਿਖਾਈ ਇਕਜੁੱਟਤਾ

  • fb
  • twitter
  • whatsapp
  • whatsapp
featured-img featured-img
ਲਾਲੜੂ ਵਿੱਚ ਸਚਿਨ ਪਾਇਲਟ ਦਾ ਸਵਾਗਤ ਕਰਦੇ ਹੋਏ ਕਾਂਗਰਸੀ ਆਗੂ ਅਤੇ ਵਰਕਰ। ਫ਼ੋਟੋ: ਭੱਟੀ
Advertisement

ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੇ ਪੰਜਾਬ ਦੌਰੇ ਦੌਰਾਨ ਲਾਲੜੂ ਪਹੁੰਚਣ ’ਤੇ ਕਾਂਗਰਸੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਪਾਇਲਟ ਦੇ ਸਵਾਗਤ ਲਈ ਸੈਂਕੜੇ ਵਰਕਰ ਇਕੱਠੇ ਹੋਏ, ਜਿਸ ਦੌਰਾਨ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪਾਰਟੀ ਦੇ ਕਈ ਸੀਨੀਅਰ ਅਤੇ ਸਥਾਨਕ ਆਗੂ ਮੌਜੂਦ ਰਹੇ।

ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ, ਹਨੀ ਪੰਡਿਤ, ਅੰਕਿਤ ਜੈਨ, ਕੌਂਸਲਰ ਭੁਪਿੰਦਰ ਸਿੰਘ ਬੰਟੀ ਰਾਣਾ, ਲੈਂਡ ਮਾਰਗੇਜ ਬੈਂਕ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਕੰਬੋਜ, ਜਰਨੈਲ ਸਿੰਘ ਝਰਮੜੀ, ਅਵਤਾਰ ਸਿੰਘ ਜੜੋਤ, ਮਨਪ੍ਰੀਤ ਸਿੰਘ ਕੁਰਲੀ, ਹੈਪੀ ਕੁਰਲੀ ਅਤੇ ਕੁਲਦੀਪ ਸਿੰਘ ਬਰਟਾਣਾ ਸਮੇਤ ਪੰਚਾਂ, ਸਰਪੰਚਾਂ ਤੇ ਸਾਬਕਾ ਬਲਾਕ ਸਮਿਤੀ ਮੈਂਬਰਾਂ ਨੇ ਪਾਇਲਟ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ।

Advertisement

ਇਸ ਇਕੱਠ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਵਿੱਚ ਪਾਰਟੀ ਦੀ ਇਕਜੁੱਟਤਾ ਦਾ ਦਾਅਵਾ ਕਰਦਿਆਂ ਕਿਹਾ ਕਿ ਵਰਕਰ ਅਤੇ ਆਗੂ ਇਕੱਠੇ ਹੋ ਕੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪੰਜਾਬ ਵਿੱਚ ਆਪਣਾ ਸਿਆਸੀ ਗ੍ਰਾਫ਼ ਮੁੜ ਉੱਪਰ ਲਿਜਾਣ ਵਿੱਚ ਸਫ਼ਲ ਰਹੇਗੀ ਅਤੇ 2027 ਵਿੱਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਦੀ ਜਾਂਚ ਕਰਵਾਈ ਜਾਵੇਗੀ। ਸੂਬੇ ਵਿੱਚ ਕਾਨੂੰਨ ਦਾ ਰਾਜ ਸਥਾਪਿਤ ਕੀਤਾ ਜਾਵੇਗਾ ਅਤੇ ਕਿਸਾਨਾਂ, ਮੁਲਾਜ਼ਮਾਂ, ਵਪਾਰੀਆਂ ਤੇ ਦਲਿਤਾਂ ਸਮੇਤ ਹਰ ਵਰਗ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣਗੇ।

Advertisement

ਇਸ ਮੌਕੇ ਸਚਿਨ ਪਾਇਲਟ ਨੇ ਵੀ ਵਰਕਰਾਂ ਦਾ ਹੌਸਲਾ ਵਧਾਉਂਦਿਆਂ ਉਨ੍ਹਾਂ ਨੂੰ ਆਪਸੀ ਮਤਭੇਦ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

Advertisement
×