DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੇਅਦਬੀ ਅਕਾਲੀ ਦਲ ਦੇ ਹਿੱਸੇ ਆਈ: ਚੀਮਾ

ਵਿੱਤ ਮੰਤਰੀ ਨੇ ਮੁੜ ‘ਆਪ’ ਸਰਕਾਰ ਬਣਨ ਦਾਅਵਾ ਕੀਤਾ; ਵਿਧਾਇਕ ਗੈਰੀ ਬੜਿੰਗ ਦੀ ਅਗਵਾਈ ’ਚ ਭਾਂਬਰੀ, ਸੋਫ਼ਤ ਸਣੇ ਆਗੂ ਪਾਰਟੀ ’ਚ ਸ਼ਾਮਲ

  • fb
  • twitter
  • whatsapp
  • whatsapp
featured-img featured-img
ਪਾਰਟੀ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ।
Advertisement

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਤਿੱਖੀ ਅਲੋਚਨਾ ਕਰਦਿਆ ਕਿਹਾ ਕਿ ਬੇਅਦਬੀ, ਨਿਰਦੋਸ਼ ਲੋਕਾਂ ਤੇ ਗੋਲੀ ਚਲਾਉਣੀ ਅਤੇ ਨਸ਼ਿਆਂ ਨੂੰ ਹੱਲਾਸ਼ੇਰੀ ਦੇਣਾ ਇਨ੍ਹਾਂ ਦੇ ਹਿੱਸੇ ਆਇਆ ਹੈ ਅਤੇ ਇਸ ਲਈ ਪੰਜਾਬ ਦੇ ਲੋਕ 2027 ਵਿਚ ਮੁੜ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਕਾਇਮ ਕਰਨਗੇ। ਉਨ੍ਹਾਂ ਇਹ ਗੱਲ ਅੱਜ ਇਥੇ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਸਮਾਗਮ ਮੌਕੇ ਟਕਸਾਲੀ ਅਕਾਲੀ ਆਗੂ ਤੇ ਸਾਬਕਾ ਕੌਂਸਲ ਪ੍ਰਧਾਨ ਸੁਖਵਿੰਦਰ ਸਿੰਘ ਭਾਂਬਰੀ, ਉਨ੍ਹਾਂ ਦੀ ਪਤਨੀ ਸਾਬਕਾ ਕੌਂਸਲਰ ਕਮਲਜੀਤ ਕੌਰ ਭਾਂਬਰੀ, ਸਾਬਕਾ ਕੌਂਸਲਰ ਰਕੇਸ਼ ਸੋਫ਼ਤ, ਬਸਪਾ ਦੇ ਸਾਬਕਾ ਕੌਂਸਲਰ ਹਰਚੰਦ ਸਿੰਘ ਨਸਰਾਲੀ ਸਣੇ ਕਈ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕਰਨ ਮੌਕੇ ਆਖੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਹੈ ਅਤੇ ਉਨ੍ਹਾਂ ਪੰਜਾਬ ਦੀ ਮੁੜ ਸੱਤਾ ‘ਆਪ’ ਹਵਾਲੇ ਕਰਨ ਦਾ ਮਨ ਬਣਾ ਲਿਆ ਹੈ ਜਿਸ ਕਾਰਨ ਵਿਰੋਧੀ ਪਾਰਟੀਆਂ ਪਾਸ ਗੁੰਮਰਾਹਕੁੰਨ ਪ੍ਰਚਾਰ ਤੋਂ ਇਲਾਵਾ ਹੋਰ ਕੁਝ ਨਹੀਂ। ਸ੍ਰੀ ਭਾਂਬਰੀ ਨੇ ਕਿਹਾ ਕਿ ਉਹ ਬਿਨਾਂ ਸ਼ਰਤ ਅਤੇ ਕਿਸੇ ਅਹੁਦੇ ਦੀ ਲਾਲਸਾ ਤੋਂ ਬਗ਼ੈਰ ‘ਆਪ’ ਵਿਚ ਸ਼ਾਮਲ ਹੋਏ ਹਨ। ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਉਕਤ ਆਗੂਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਵਧੇਰੇ ਮਜ਼ਬੂਤੀ ਮਿਲੇਗੀ। ਇਸ ਮੌਕੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਜ਼ਿਲ੍ਹਾ ਪਰਿਸ਼ਦ ਮੈਬਰ ਸ਼ਿੰਗਾਰਾ ਸਿੰਘ ਸਲਾਣਾ, ਮਾਰਕੀਟ ਕਮੇਟੀ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਦਰਸ਼ਨ ਸਿੰਘ ਚੀਮਾ, ਓਂਕਾਰ ਸਿੰਘ ਚੌਹਾਨ ਆਦਿ ਹਾਜ਼ਰ ਸਨ।

Advertisement
Advertisement
×