DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SAD-BJP Alliance: ਪੰਜਾਬ ਦੀ ਭਾਈਚਾਰਕ ਸਾਂਝ ਲਈ ਦੋਵਾਂ ਧਿਰਾਂ ਦਾ ਇਕੱਠੇ ਹੋਣਾ ਜ਼ਰੂਰੀ: ਮਜੀਠੀਆ

Harsimrat Kaur ਦੇ ਇਸ਼ਾਰੇ ਤੋਂ ਬਾਅਦ Bikram Majithia ਨੇ ਅਕਾਲੀ-ਭਾਜਪਾ ਏਕਤਾ ’ਤੇ ਦਿੱਤਾ ਵੱਡਾ ਬਿਆਨ; ‘ਅਟਲ-ਬਾਦਲ ਦੌਰ’ ਦੀ ਸਾਂਝ ਨੂੰ ਕੀਤਾ ਯਾਦ

  • fb
  • twitter
  • whatsapp
  • whatsapp
featured-img featured-img
ਬਿਕਰਮ ਸਿੰਘ ਮਜੀਠੀਆ, (ਪੀਟੀਆਈ)
Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ। ਮਜੀਠੀਆ ਨੇ ਅੱਗੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਵਾਦ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਰਾਹ ਵੱਖ-ਵੱਖ ਹੋ ਗਏ ਸਨ, ਪਰ ਅੱਜ ਪੰਜਾਬ ਦੀਆਂ ਸਥਿਤੀਆਂ ਬਦਲ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਤੇ ਵਿਵਸਥਾ (ਲਾਅ ਐਂਡ ਆਰਡਰ) ਦੀ ਸਥਿਤੀ ਅਤੇ ਹੋਰ ਗੰਭੀਰ ਮੁੱਦਿਆਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਇਹ ਮੰਗ ਕਰ ਰਹੇ ਹਨ ਕਿ ਦੋਵਾਂ ਧਿਰਾਂ ਨੂੰ ਮੁੜ ਇੱਕ ਨਾਲ ਆਉਣਾ ਚਾਹੀਦਾ ਹੈ।

ਆਪਣੀ ਭੈਣ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ (NDA) ਵਿੱਚ ਵਾਪਸੀ ਦੇ ਦਿੱਤੇ ਸੰਕੇਤ ਤੋਂ ਇੱਕ ਦਿਨ ਬਾਅਦ, ਮਜੀਠੀਆ ਨੇ ਕਿਹਾ ਕਿ ਇਹ ਗੱਠਜੋੜ ਅੱਜ ਸੂਬੇ ਦੇ ਲੋਕਾਂ ਦੀ ਪੁਰਜ਼ੋਰ ਮੰਗ ਹੈ।

Advertisement

ਉਨ੍ਹਾਂ ਕਿਹਾ, “ਹਰਸਿਮਰਤ ਕੌਰ ਬਾਦਲ ਨੇ ਸੰਕੇਤ ਦਿੱਤਾ ਹੈ ਅਤੇ ਲੋਕ ਵੀ ਇਹੀ ਚਾਹੁੰਦੇ ਹਨ। ਵਾਜਪਾਈ ਸਾਹਿਬ ਅਤੇ ਬਾਦਲ ਸਾਹਿਬ ਦਾ ਗੱਠਜੋੜ ਭਾਈਚਾਰੇ, ਅਮਨ-ਸ਼ਾਂਤੀ ਅਤੇ ਹਿੰਦੂ-ਸਿੱਖ ਏਕਤਾ ’ਤੇ ਅਧਾਰਿਤ ਸੀ, ਜੋ ਪੰਜਾਬ ਅਤੇ ਕੇਂਦਰ ਦੋਵਾਂ ਥਾਵਾਂ ’ਤੇ ਬੇਹੱਦ ਸਫ਼ਲ ਰਿਹਾ।”

Advertisement

ਮਜੀਠੀਆ ਨੇ ਅੱਗੇ ਕਿਹਾ ਕਿ ਖੇਤੀ ਕਾਨੂੰਨਾਂ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਰਾਹ ਵੱਖ-ਵੱਖ ਹੋ ਗਏ ਸਨ, ਜੋ ਕਿ ਇੱਕ ਇਤਿਹਾਸਕ ਤੱਥ ਹੈ। ਉਨ੍ਹਾਂ ਕਿਹਾ, “ਅੱਜ ਪੰਜਾਬ ਦੇ ਸਰਹੱਦੀ ਹਾਲਾਤ, ਬਿਗੜ ਰਹੀ ਲਾਅ ਐਂਡ ਆਰਡਰ ਸਥਿਤੀ, ਹੋਰ ਮੁੱਖ ਮੁੱਦਿਆਂ, ਵਿਕਾਸ ਅਤੇ ਰੁਜ਼ਗਾਰ ਨੂੰ ਦੇਖਦਿਆਂ ਲੋਕ ਮੰਗ ਕਰ ਰਹੇ ਹਨ ਕਿ ਸਾਨੂੰ ਮੁੜ ਇੱਕਠੇ ਹੋਣਾ ਚਾਹੀਦਾ ਹੈ।”

ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਵੀ ਬੀਤੇ ਦਿਨ ਬਿਆਨ ਦਿੱਤਾ ਸੀ ਕਿ ਪੰਜਾਬ ਦੇ ਵਿਕਾਸ, ਪ੍ਰਗਤੀ ਅਤੇ ਲੋਕਾਂ ਦੀ ਭਲਾਈ ਲਈ ਜੋ ਗੱਠਜੋੜ ਪਹਿਲਾਂ ਮਦਦਗਾਰ ਸਾਬਤ ਹੋਏ ਸਨ, ਉਨ੍ਹਾਂ ਨੂੰ ਮੁੜ ਸੁਰਜੀਤ ਕੀਤਾ ਜਾਣਾ ਚਾਹੀਦਾ ਹੈ।

Advertisement
×