ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦਾ ਜਨਮ ਦਿਹਾੜਾ ਮਨਾਇਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਫਰਜ਼ੰਦ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਗਦੇਵ ਸਿੰਘ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਫਰਜ਼ੰਦ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਗਦੇਵ ਸਿੰਘ ਨੇ ਕੀਰਤਨ ਕੀਤਾ। ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਸੰਗਤਾਂ, ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਉਣ ਵਾਲੀਆਂ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ, ਪੰਚਾਇਤਾਂ ਅਤੇ ਸਮਾਜਿਕ ਸੰਸਥਾਵਾਂ ਦਾ ਧੰਨਵਾਦ ਕਰਦਿਆ ਇਸ ਦਿਹਾੜੇ ਦੀ ਵਧਾਈ ਦਿਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਅਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਜਗਮੀਤ ਸਿੰਘ ਜੱਗਾ, ਕੁਲਵਿੰਦਰ ਸਿੰਘ ਚੀਮਾ, ਦਮਦਮੀ ਟਕਸਾਲ ਦੇ ਗੁਰਦੀਪ ਸਿੰਘ ਨੌਲੱਖਾ, ਰਿਕਾਰਡ ਕੀਪਰ ਹਰਮਨਜੀਤ ਸਿੰਘ, ਗੁਰਇਕਬਾਲ ਸਿੰਘ ਮਾਨ, ਗਗਨਦੀਪ ਸਿੰਘ, ਹਰਜੀਤ ਸਿੰਘ, ਅਕਾਸ਼ਦੀਪ ਸਿੰਘ, ਬਲਜੀਤ ਸਿੰਘ ਅਕਾਊਂਟੈਂਟ, ਨਿਰਵੀਰ ਸਿੰਘ ਖਜ਼ਾਨਚੀ, ਰਾਜਿੰਦਰ ਸਿੰਘ, ਡਾ. ਪ੍ਰਿਤਪਾਲ ਸਿੰਘ, ਬਿਕਰਮਜੀਤ ਸਿੰਘ ਬਾਜਵਾ, ਸਰੂਪ ਸਿੰਘ, ਨਰਿੰਦਰ ਸਿੰਘ ਰਸੀਦਪੁਰ ਸਰਕਲ ਪ੍ਰਧਾਨ, ਭਾਈ ਨਿਰਮਲ ਸਿੰਘ ਅਤੇ ਭਾਈ ਗੁਰਜੰਟ ਸਿੰਘ ਹਾਜ਼ਰ ਸਨ। ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਅਤੇ ਆਤਸ਼ਬਾਜੀ ਵੀ ਚਲਾਈ ਗਈ।
Advertisement
Advertisement
