ਸਾਹਿਤ ਚਿੰਤਨ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ 6 ਨੂੰ
ਚੰਡੀਗੜ੍ਹ: ਸਾਹਿਤ ਚਿੰਤਨ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ 6 ਜੁਲਾਈ ਨੂੰ ਸਵੇਰੇ 10.30 ਵਜੇ ਪ੍ਰਾਚੀਨ ਕਲਾ ਕੇਂਦਰ ਸੈਕਟਰ-35 ਬੀ ਵਿੱਚ ਹੋਵੇਗੀ। ਇਸ ਦੌਰਾਨ ਲਿਪੀ ਦਾ ਮਹਾਂਦੇਵ ਦੇ ਨਵੇਂ ਕਾਵਿ-ਸੰਗ੍ਰਹਿ ‘ਮੇਰੇ ਅੰਦਰ ਮਨੁੱਖ ਹੋਣ ਦੀ ਖੁਸ਼ਬੋ ਹੈ’ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਸਾਹਿਤ...
Advertisement
ਚੰਡੀਗੜ੍ਹ: ਸਾਹਿਤ ਚਿੰਤਨ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ 6 ਜੁਲਾਈ ਨੂੰ ਸਵੇਰੇ 10.30 ਵਜੇ ਪ੍ਰਾਚੀਨ ਕਲਾ ਕੇਂਦਰ ਸੈਕਟਰ-35 ਬੀ ਵਿੱਚ ਹੋਵੇਗੀ। ਇਸ ਦੌਰਾਨ ਲਿਪੀ ਦਾ ਮਹਾਂਦੇਵ ਦੇ ਨਵੇਂ ਕਾਵਿ-ਸੰਗ੍ਰਹਿ ‘ਮੇਰੇ ਅੰਦਰ ਮਨੁੱਖ ਹੋਣ ਦੀ ਖੁਸ਼ਬੋ ਹੈ’ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਸਾਹਿਤ ਚਿੰਤਨ ਦੇ ਕਨਵੀਨਰ ਸਰਦਾਰਾ ਸਿੰਘ ਚੀਮਾ ਨੇ ਦੱਸਿਆ ਕਿ ਇਸ ਦੌਰਾਨ ਪਬਲਿਕ ਕਾਲਜ ਸਮਾਣਾ ਦੇ ਪ੍ਰੋਫੈਸਰ ਡਾ. ਅਰਵਿੰਦਰ ਕੌਰ ਕਾਕੜਾ ਚਰਚਾ ਕਰਨਗੇ। ਲਿਪੀ ਦਾ ਮਹਾਂਦੇਵ ਵੀ ਸਰੋਤਿਆਂ ਦੇ ਰੂਬਰੂ ਹੋਣਗੇ। ਸਮਾਗਮ ਦੀ ਪ੍ਰਧਾਨਗੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਯੋਗਰਾਜ ਅੰਗਰਿਸ਼ ਕਰਨਗੇ। -ਟਨਸ
Advertisement
Advertisement