ਸੈਣੀ ਨੇ ਵਿੱਜ ਦਾ ਹਾਲ ਪੁੱਛਿਆ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਅੰਬਾਲਾ ਛਾਉਣੀ ਵਿੱਚ ਪਹੁੰਚ ਕੇ ਸੂਬੇ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿੱਜ ਦਾ ਹਾਲ-ਚਾਲ ਪੁੱਛਿਆ। ਮੁੱਖ ਮੰਤਰੀ ਨੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਲੈਂਦਿਆਂ ਛੇਤੀ ਤੰਦਰੁਸਤ ਹੋਣ ਦੀ ਕਾਮਨਾ...
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਅੰਬਾਲਾ ਛਾਉਣੀ ਵਿੱਚ ਪਹੁੰਚ ਕੇ ਸੂਬੇ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿੱਜ ਦਾ ਹਾਲ-ਚਾਲ ਪੁੱਛਿਆ। ਮੁੱਖ ਮੰਤਰੀ ਨੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਲੈਂਦਿਆਂ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਸ੍ਰੀ ਸੈਣੀ ਨੇ ਕਿਹਾ ਕਿ ਸ੍ਰੀ ਵਿੱਜ ਨੇ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਅਤੇ ਸਰਕਾਰ ਉਨ੍ਹਾਂ ਦੀ ਚੰਗੀ ਸਿਹਤ ਲਈ ਕਾਮਨਾ ਕਰਦੀ ਹੈ। ਮੁਲਾਕਾਤ ਦੌਰਾਨ ਦੋਹਾਂ ਆਗੂਆਂ ਦਰਮਿਆਨ ਸੂਬੇ ਦੇ ਮੌਜੂਦਾ ਮਸਲਿਆਂ ’ਤੇ ਵੀ ਸੰਖੇਪ ਵਿਚਾਰ-ਵਟਾਂਦਰਾ ਹੋਇਆ। ਮੁੱਖ ਮੰਤਰੀ ਦੇ ਦੌਰੇ ਦੌਰਾਨ ਸਥਾਨਕ ਆਗੂ ਅਤੇ ਸਮਰਥਕ ਵੀ ਮੌਜੂਦ ਸਨ। ਸ਼ਹਿਰ ਵਾਸੀਆਂ ਨੇ ਵੀ ਸ੍ਰੀ ਵਿੱਜ ਦੀ ਜਲਦੀ ਸਿਹਤਯਾਬੀ ਲਈ ਦੁਆਵਾਂ ਕੀਤੀਆਂ।
Advertisement
Advertisement
×

