ਸੈਣੀ ਵੱਲੋਂ ਭਾਜਪਾ ਵਰਕਰਾਂ ਨਾਲ ਮੀਟਿੰਗ
ਜ਼ੀਰਕਪੁਰ: ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵੱਲੋਂ ਜ਼ੀਰਕਪੁਰ ਸਰਕਰ ਦੇ ਆਗੂਆਂ ਨਾਲ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੂਜੀ ਪਾਰਟੀਆਂ ਨੂੰ ਮੌਕਾ ਦੇ ਕੇ ਦੇਖ ਚੁੱਕੀਆਂ ਹਨ ਜਿਨ੍ਹਾਂ ਤੋਂ ਸੂਬਾ ਵਾਸੀਆਂ ਨੂੰ ਨਿਰਾਸ਼ਾ ਹੀ ਪੱਲੇ...
Advertisement
ਜ਼ੀਰਕਪੁਰ: ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵੱਲੋਂ ਜ਼ੀਰਕਪੁਰ ਸਰਕਰ ਦੇ ਆਗੂਆਂ ਨਾਲ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੂਜੀ ਪਾਰਟੀਆਂ ਨੂੰ ਮੌਕਾ ਦੇ ਕੇ ਦੇਖ ਚੁੱਕੀਆਂ ਹਨ ਜਿਨ੍ਹਾਂ ਤੋਂ ਸੂਬਾ ਵਾਸੀਆਂ ਨੂੰ ਨਿਰਾਸ਼ਾ ਹੀ ਪੱਲੇ ਪਈ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਵਿਗੜ ਰਹੀ ਸਥਿਤੀ ਨੂੰ ਠੀਕ ਕਰਨ ਲਈ ਹੁਣ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜਿਸ ਨੂੰ ਮੌਕਾ ਦੇ ਕੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਧ ਤੋਂ ਵੱਧ ਲੋਕ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਏਕਤਾ ਨਾਗਪਾਲ, ਪ੍ਰਦੀਸ਼ ਸ਼ਰਮਾ, ਸਤਪਾਲ ਬਾਂਸਲ, ਹਰਪ੍ਰੀਤ ਸਿੰਘ ਟਿੰਕੂ, ਪੁਸ਼ਪਿੰਦਰ ਮਹਿਤਾ, ਸ਼ਰੂਤੀ ਭਾਰਦਵਾਜ, ਅਨੁਜ ਅਗਰਵਾਲ ਸਣੇ ਹੋਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×