ਸੈਣੀ ਵੱਲੋਂ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ
ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਜ਼ੀਰਕਪੁਰ ਦੇ ਇੰਚਾਰਜ ਗੁਰਦਰਸ਼ਨ ਸਿੰਘ ਸੈਣੀ ਨੇ ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਖੁਸ਼ਹਾਲੀ ਅਤੇ ਵਿਕਾਸ ਸਬੰਧੀ ਯੋਜਨਾਵਾਂ ’ਤੇ ਚਰਚਾ ਕੀਤੀ ਗਈ। ਇਸ ਦੌਰਾਨ ਪੰਜਾਬ ਦੀ ਅਰਥ-ਵਿਵਸਥਾ ਵਧਾਉਣ ਬਾਰੇ ਲੰਮੀ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਇੱਥੇ ਉਦਯੋਗਾਂ ਦੀ ਵੱਡੀ ਘਾਟ ਹੈ ਜਿਸ ਕਾਰਨ ਪੈਦਾ ਹੋਈ ਬੇਰੁਜ਼ਗਾਰੀ ਚਿੰਤਾ ਦਾ ਵੱਡਾ ਵਿਸ਼ਾ ਬਣ ਗਈ ਹੈ। ਸ੍ਰੀ ਸੈਣੀ ਨੇ ਕਿਹਾ ਕਿ ਪੰਜਾਬ ਨੂੰ ਕੌਮੀ ਵਿਕਾਸ ਯੋਜਨਾ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਟੀਮ ਪਾਰਟੀ ਦੇ ਹਿੱਤ ਅਤੇ ਮਜ਼ਬੂਤੀ ਲਈ ਪੂਰੀ ਵਫਾਦਾਰੀ ਨਾਲ ਕੰਮ ਕਰੇਗੀ। ਇਸ ਤੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਗੁਰਦਸ਼ਨ ਸਿੰਘ ਸੈਣੀ ਦੇ ਪਰਿਵਾਰਕ ਪਿਛੋਕੜ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਦਾ ਸੰਘਠਨ ਹੋਰ ਮਜ਼ਬੂਤ ਹੋਵੇਗਾ ਅਤੇ ਪੰਜਾਬ ਵਿੱਚ ਭਾਜਪਾ ਦੀ ਜ਼ਮੀਨੀ ਹਾਜ਼ਰੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਕੀਤੀਆਂ ਜਾਣ।