ਸੈਣੀ ਸਮਾਜ ਸੰਮੇਲਨ ਅਤੇ ਸਨਮਾਨ ਸਮਾਰੋਹ
ਆਲ ਇੰਡੀਆ ਸੈਣੀ ਸੇਵਾ ਸਮਾਜ ਦੇ ਮੁਹਾਲੀ ਯੂਨਿਟ ਵੱਲੋਂ ਫੇਜ਼-11 ਵਿੱਚ ਪਹਿਲਾ ਸੈਣੀ ਸਮਾਜ ਸੰਮੇਲਨ ਅਤੇ ਸਨਮਾਨ ਸਮਾਰੋਹ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੈਣੀ ਭਾਈਚਾਰੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਵਿੱਚ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਵਿਚਾਰੀਆਂ ਗਈਆਂ ਅਤੇ ਭਵਿੱਖੀ ਯੋਜਨਾਵਾਂ ਉਲੀਕੀਆਂ ਗਈਆਂ। ਇਸ ਮੌਕੇ ਸੈਣੀ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਰਾਮ ਕੁਮਾਰ ਮੁਕਾਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੰਯੁਕਤ ਸਕੱਤਰ ਪੀ ਸੀ ਐੱਸ ਤੇਜਦੀਪ ਸਿੰਘ ਸੈਣੀ, ਡੀ ਐੱਸ ਪੀ ਮੁਹਾਲੀ ਧਰਮਵੀਰ ਸਿੰਘ ਸੈਣੀ, ਡੀ ਐੱਸ ਪੀ ਮਹੇਸ਼ ਸੈਣੀ ਤੇ ਐੱਸ ਐੱਚ ਓ ਗਗਨਦੀਪ ਸਿੰਘ ਸੈਣੀ ਨੇ ਵਿਸ਼ੇਸ਼ ਮਹਿਮਾਨ ਵਜੋਂ ਹਿੱਸਾ ਲਿਆ। ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਕੋ-ਆਰਡੀਨੇਟਰ ਪ੍ਰੀਤ ਕਮਲ ਸਿੰਘ ਸੈਣੀ ਨੇ ਦੱਸਿਆ ਕਿ ਪ੍ਰੋਗਰਾਮ ਦੀ ਪ੍ਰਧਾਨਗੀ ਆਲ ਇੰਡੀਆ ਸੈਣੀ ਸੇਵਾ ਸਮਾਜ ਦੀ ਪੰਜਾਬ ਸਟੇਟ ਇਕਾਈ ਦੇ ਪ੍ਰਧਾਨ ਲਵਲੀਨ ਸਿੰਘ ਸੈਣੀ ਨੇ ਕੀਤੀ। ਇਸ ਮੌਕੇ ਸੰਸਥਾ ਦੇ ਉਪ ਪ੍ਰਧਾਨ ਡਿਪਟੀ ਚੀਫ਼ ਪੰਜਾਬ ਹਰਬੰਸ ਸਿੰਘ ਸੈਣੀ ਅਤੇ ਡਿਪਟੀ ਚੀਫ਼ ਹਰਜੀਤ ਸਿੰਘ ਮਿੰਟਾ ਬਲਟਾਣਾ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਸੈਣੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਹੋਣਹਾਰ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ। ਤੇਜਿੰਦਰ ਸਿੰਘ, ਸੁਖਵਿੰਦਰ ਸਿੰਘ, ਸ਼ੈਰੀ ਕੁਰਾਲੀ, ਗੁਰਮੀਤ ਸਿੰਘ, ਵਿਸ਼ਵਜੀਤ ਸਿੰਘ, ਸਰਬਜੀਤ ਸਿੰਘ, ਰਜਨੀਸ਼, ਅਜਮੇਰ ਸਿੰਘ ਕੋਟਲਾ ਨਿਹੰਗ, ਤੇਜਿੰਦਰ ਸਿੰਘ ਤੇਜੀ, ਸੁਖਵਿੰਦਰ ਸਿੰਘ ਤਰਨ, ਮਨਪ੍ਰੀਤ ਯੂ ਐੱਸ ਏ ਅਤੇ ਜਸਪਾਲ ਆਸਟਰੇਲੀਆ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੈਣੀ ਭਾਈਚਾਰਾ ਸਮਾਜ ਦੇ ਵੱਖ-ਵੱਖ ਵਰਗਾਂ ਲਈ ਕਈ ਯੋਜਨਾਵਾਂ ਤਿਆਰ ਕਰ ਰਿਹਾ ਹੈ।
