ਸੈਣੀ ਵੱਲੋਂ ਜਸਵਿੰਦਰ ਭੱਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਬਾਅਦ ਦੁਪਹਿਰ ਨਾਮਵਰ ਕਾਮੇਡੀ ਕਲਾਕਾਰ ਅਤੇ ਫ਼ਿਲਮੀ ਅਦਾਕਾਰ ਜਸਵਿੰਦਰ ਭੱਲਾ ਦੀ ਮੌਤ ਉੱਤੇ ਅਫ਼ਸੋਸ ਪ੍ਰਗਟ ਕਰਨ ਲਈ ਉਨ੍ਹਾਂ ਦੇ ਫੇਜ਼ ਸੱਤ ਵਿਚਲੇ ਘਰ ਪਹੁੰਚੇ। ਉਨ੍ਹਾਂ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਇਸ ਮੌਕੇ ਉਨ੍ਹਾਂ ਸਵਰਗੀ ਭੱਲਾ ਦੀ ਪਤਨੀ, ਪੁੱਤਰ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਇਆ ਅਤੇ ਹਰਿਆਣਾ ਸਰਕਾਰ ਅਤੇ ਹਰਿਆਣਾ ਦੇ ਵਸਨੀਕਾਂ ਵੱਲੋਂ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਨਾਲ ਖੜ੍ਹੇ ਹੋਣ ਦਾ ਵਿਸ਼ਵਾਸ ਦਿਵਾਇਆ।
ਮੁੱਖ ਮੰਤਰੀ ਸ੍ਰੀ ਸੈਣੀ ਨੇ ਵਿਛੜੀ ਆਤਮਾ ਦੀ ਸਾਂਤੀ ਅਤੇ ਇਸ ਔਖੇ ਸਮੇਂ ਵਿੱਚ ਪਰਿਵਾਰ ਨੂੰ ਧੀਰਜ ਪ੍ਰਦਾਨ ਕਰਨ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸੇ ਤਰ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਸਵੇਰੇ ਸਾਂਸਦ ਮੈਂਬਰ ਮੀਤ ਹੇਅਰ, ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਖੇਤੀਬਾੜੀ ਮੰਤਰੀ ਹਰਦੀਪ ਸਿੰਘ ਖੁੱਡੀਆਂ, ਸ਼ਵੇਤਾ ਭੱਟੀ ਅਤੇ ਹੋਰ ਬਹੁਤ ਸਾਰੀਆਂ ਸ਼ਖ਼ਸੀਅਤਾਂ ਨੇ ਜਸਵਿੰਦਰ ਭੱਲਾ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।