DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੰਧੂ ਵੱਲੋਂ ਵਿਦਿਆਰਥੀ ਭਲਾਈ ਲਈ 50 ਲੱਖ ਦੇਣ ਦਾ ਐਲਾਨ

ਪੰਜਾਬ ਦੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀ ਯੂ ਸੀ ਐੱਸ ਸੀ) ਦੇ ਨਵੇਂ ਚੁਣੇ ਗਏ ਪ੍ਰਧਾਨ ਅੰਕਿਤ ਬਿਧਾਨ ਨੂੰ ਮਿਲ ਕੇ ਵਧਾਈ ਦਿੱਤੀ। ਇਸ ਮੌਕੇ ਵਿਦਿਆਰਥੀ ਭਲਾਈ ਨਾਲ ਜੁੜੇ ਕਈ...

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਪੀ ਯੂ ਵਿਦਿਆਰਥੀ ਕੌਂਸਲ ਦੇ ਨਵੇਂ ਪ੍ਰਧਾਨ ਅੰਕਿਤ ਬਿਧਾਨ ਨੂੰ ਸਨਮਾਨਿਤ ਕਰਦੇ ਹੋਏ।
Advertisement

ਪੰਜਾਬ ਦੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀ ਯੂ ਸੀ ਐੱਸ ਸੀ) ਦੇ ਨਵੇਂ ਚੁਣੇ ਗਏ ਪ੍ਰਧਾਨ ਅੰਕਿਤ ਬਿਧਾਨ ਨੂੰ ਮਿਲ ਕੇ ਵਧਾਈ ਦਿੱਤੀ। ਇਸ ਮੌਕੇ ਵਿਦਿਆਰਥੀ ਭਲਾਈ ਨਾਲ ਜੁੜੇ ਕਈ ਮੁੱਦਿਆਂ ਅਤੇ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਲੋੜਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਸੰਸਦ ਮੈਂਬਰ ਸਤਨਾਮ ਸੰਧੂ ਨੇ ਵਿਦਿਆਰਥੀ ਭਲਾਈ ਦੀਆਂ ਸਕੀਮਾਂ ਅਤੇ ਮੁੱਢਲੀਆਂ ਸਹੂਲਤਾਂ ਲਈ ਐੱਮ ਪੀ ਲੈਡ ਫੰਡ ਵਿੱਚੋਂ 50 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਕੈਂਪਸ ਦੇ ਅੰਦਰ ਵਿਦਿਆਰਥੀਆਂ ਦੀ ਆਵਾਜਾਈ ਲਈ ਈ-ਰਿਕਸ਼ਾ ਤੇ ਈ-ਕਾਰਟ ਦਾ ਪ੍ਰਬੰਧ ਅਤੇ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਹੋਰ ਪੱਕਾ ਕਰਨਾ ਸ਼ਾਮਲ ਹੈ। ਉਨ੍ਹਾਂ ਨੇ ਅੰਕਿਤ ਬਿਧਾਨ ਨੂੰ ਵਿਦਿਆਰਥੀਆਂ ਦੀਆਂ ਰੋਜ਼ਾਨਾ ਦੀਆਂ ਦਿੱਕਤਾਂ, ਕੈਂਪਸ ਦੀਆਂ ਸਹੂਲਤਾਂ ਅਤੇ ਉਨ੍ਹਾਂ ਦੇ ਭਵਿੱਖ ਲਈ ਸਾਰਥਕ ਮੌਕੇ ਤਿਆਰ ਕਰਨ ’ਤੇ ਜ਼ੋਰ ਦਿੱਤਾ। ਸ੍ਰੀ ਸੰਧੂ ਨੇ ਕਿਹਾ ਕਿ ਲਗਾਤਾਰ ਦੂਜੇ ਸਾਲ ਪ੍ਰਧਾਨਗੀ ਦਾ ਅਹੁਦਾ ਏ ਬੀ ਵੀ ਪੀ ਕੋਲ ਰਹਿਣਾ ਵਿਦਿਆਰਥੀਆਂ ਦੇ ਭਰੋਸੇ ਦਾ ਪ੍ਰਤੀਕ ਹੈ। ਇਹ ਭਰੋਸਾ ਬਣਾਉਣ ਵਿੱਚ ਗੌਰਵ ਵੀਰ ਸਿੰਘ ਸੋਹਲ ਦੀ ਅਗਵਾਈ ਵਾਲੀ ਪਿਛਲੀ ਕੌਂਸਲ ਦੇ ਕੰਮ ਦਾ ਯੋਗਦਾਨ ਰਿਹਾ ਹੈ। ਇਸ ਮੌਕੇ ਏ ਬੀ ਵੀ ਪੀ ਦੇ ਵਿਦਿਆਰਥੀ ਆਗੂ, ਸਾਬਕਾ ਕੌਂਸਲ ਪ੍ਰਧਾਨ ਗੌਰਵ ਅੱਤਰੀ ਅਤੇ ਗੌਰਵ ਵੀਰ ਸਿੰਘ ਸੋਹਲ ਸਮੇਤ ਕਈ ਅਹੁਦੇਦਾਰ ਹਾਜ਼ਰ ਸਨ।

Advertisement
Advertisement
×