ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਧਵਾਂ ਨੇ ਵਿਸ਼ੇਸ਼ ਸੈਸ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਸ਼ਰਧਾਲੂਆਂ ਲਈ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼
ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਹੋਰ।
Advertisement

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿੱਚ ਬਣ ਰਹੀ ਪੰਜਾਬ ਵਿਧਾਨ ਸਭਾ ਅਤੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸਰਕਾਰ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਸੁਚਾਰੂ ਬਣਾਉਣ ਲਈ ਸਪੀਕਰ ਨੇ ਵੱਖ-ਵੱਖ ਸਾਈਟਾਂ ਦਾ ਦੌਰਾ ਕੀਤਾ ਅਤੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਸਪੀਕਰ ਦੇ ਨਾਲ ਮੌਜੂਦ ਰਹੇ। ਸੰਧਵਾਂ ਨੇ ਕਿਹਾ ਕਿ ਸਮਾਗਮਾਂ ਦੌਰਾਨ ਹਰ ਪੱਧਰ ’ਤੇ ਸੁਚਾਰੂ ਪ੍ਰਬੰਧ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement

ਸਪੀਕਰ ਸੰਧਵਾਂ ਨੇ ਟੈਂਟ ਸਿਟੀ ਕੋਟਲਾ ਪਾਵਰ ਦਾ ਵੀ ਦੌਰਾ ਕੀਤਾ, ਜਿੱਥੇ ਲੱਖਾਂ ਸ਼ਰਧਾਲੂਆਂ ਲਈ ਰਹਿਣ ਦੀ ਵਿਵਸਥਾ, ਸਾਫ਼ ਪਾਣੀ, ਸੈਨਿਟੇਸ਼ਨ, ਆਵਾਜਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟੈਂਟ ਸਿਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਾ ਰਹੇ ਅਤੇ ਹਰ ਪ੍ਰਬੰਧ ਸੰਗਤ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇ।

ਸੁਰੱਖਿਆ ਪ੍ਰਬੰਧਾਂ ਬਾਰੇ ਸਪੀਕਰ ਨੇ ਕਿਹਾ ਕਿ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨਾਲ ਸਮਾਗਮ ਸ਼ਾਂਤੀਪੂਰਵਕ ਤੇ ਵਿਵਸਥਿਤ ਢੰਗ ਨਾਲ ਸਮਾਪਤ ਹੋਣ।

ਅੱਠ ਹਜ਼ਾਰ ਸੁਰੱਖਿਆ ਕਰਮਚਾਰੀ ਤਾਇਨਾਤ

ਮੁੱਖ ਸਕੱਤਰ ਕੇ ਏ ਪੀ ਸਿਨਹਾ ਅਤੇ ਡਾਇਰੈਕਟਰ ਜਨਰਲ ਪੁਲੀਸ ਗੌਰਵ ਯਾਦਵ ਨੇ ਅੱਜ ਸਮਾਗਮ ਵਾਲੇ ਸਥਾਨਾਂ ਦਾ ਜਾਇਜ਼ਾ ਲੈ ਕੇ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਸਰਕਾਰ ਦੀ ਪਹਿਲ ਹੈ ਅਤੇ ਕਿਸੇ ਵੀ ਪੱਧਰ ’ਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ਼ਰਧਾਲੂਆਂ ਲਈ ਟੈਂਟ ਸਿਟੀ ਵਿੱਚ ਲਗਭਗ 10 ਹਜ਼ਾਰ ਲੋਕਾਂ ਦੇ ਠਹਿਰਾਓ ਦੀ ਵਿਆਵਸਥਾ ਕੀਤੀ ਗਈ ਹੈ। ਸੁਰੱਖਿਆ ਪ੍ਰਬੰਧਾਂ ਲਈ 8000 ਤੋਂ ਵੱਧ ਸੁਰੱਖਿਆ ਕਰਮਚਾਰੀ 25 ਸੈਕਟਰਾਂ ਵਿੱਚ ਤਾਇਨਾਤ ਹਨ। 500 ਸੀ ਸੀ ਟੀ ਵੀ ਕੈਮਰਿਆਂ ਰਾਹੀਂ ਪੂਰੇ ਇਲਾਕੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਵਿਧਾਨ ਸਭਾ ਸੈਸ਼ਨ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਏ ਡੀ ਜੀ ਪੀ ਨੋਨਿਹਾਲ ਸਿੰਘ ਨੂੰ ਸੌਂਪੀ ਗਈ ਹੈ।

ਸ੍ਰੀ ਆਨੰਦਪੁਰ ਸਾਹਿਬ ਦੇ ਸਕੂਲ 22 ਤੋਂ 26 ਤੱਕ ਰਹਿਣਗੇ ਬੰਦ

ਸ੍ਰੀ ਆਨੰਦਪੁਰ ਸਾਹਿਬ: ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨiਜ਼ਰ ਸ੍ਰੀ ਆਨੰਦਪੁਰ ਸਾਹਿਬ ਬਲਾਕ ਦੇ ਸਾਰੇ ਸਕੂਲ 22 ਤੋਂ 26 ਨਵੰਬਰ ਤੱਕ ਬੰਦ ਰਹਿਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਮੌਕੇ ਵੱਡੀ ਗਿਣਤੀ ’ਚ ਸੰਗਤ ਆਉਣ ਦੀ ਸੰਭਾਵਨਾ ਹੈ, ਇਸ ਲਈ ਬਲਾਕ ਸ੍ਰੀ ਆਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ।

Advertisement
Show comments