ਸੜਕ ਹਾਦਸੇ ’ਚ ਸਫ਼ਾਈ ਕਰਮਚਾਰੀ ਦੀ ਮੌਤ
ਪੱਤਰ ਪ੍ਰੇਰਕ ਐੱਸਏਐੱਸ ਨਗਰ (ਮੁਹਾਲੀ), 29 ਮਈ ਇੱਥੋਂ ਦੇ ਸੈਕਟਰ-77 ਵਿੱਚ ਅੱਜ ਦੁਪਹਿਰ ਕਰੀਬ 12 ਵਜੇ ਵਾਪਰੇ ਸੜਕ ਹਾਦਸੇ ਵਿੱਚ ਸਫ਼ਾਈ ਕਰਮਚਾਰੀ ਵਿਨੋਦ ਕੁਮਾਰ ਦੀ ਮੌਤ ਹੋ ਗਈ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਨੇ ਦੱਸਿਆ...
Advertisement
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 29 ਮਈ
Advertisement
ਇੱਥੋਂ ਦੇ ਸੈਕਟਰ-77 ਵਿੱਚ ਅੱਜ ਦੁਪਹਿਰ ਕਰੀਬ 12 ਵਜੇ ਵਾਪਰੇ ਸੜਕ ਹਾਦਸੇ ਵਿੱਚ ਸਫ਼ਾਈ ਕਰਮਚਾਰੀ ਵਿਨੋਦ ਕੁਮਾਰ ਦੀ ਮੌਤ ਹੋ ਗਈ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਨੇ ਦੱਸਿਆ ਕਿ ਵਿਨੋਦ ਕੁਮਾਰ ਆਪਣੀ ਡਿਊਟੀ ਕਰ ਰਿਹਾ ਸੀ। ਇਸ ਦੌਰਾਨ ਇੱਕ ਕਾਰ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਲਿਜਾਇਆ ਗਿਆ, ਜਿੱਥੇ ਮੁੱਢਲੀ ਮੈਡੀਕਲ ਜਾਂਚ ਤੋਂ ਬਾਅਦ ਡਾਕਟਰਾਂ ਨੇ ਵਿਨੋਦ ਕੁਮਾਰ (ਸਫ਼ਾਈ ਸੇਵਕ) ਨੂੰ ਮ੍ਰਿਤਕ ਐਲਾਨ ਦਿੱਤਾ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ 10 ਲੱਖ ਰੁਪਏ ਸਿਹਤ ਬੀਮਾ ਦੀ ਅਦਾਇਗੀ ਕੀਤੀ ਜਾਵੇ।
Advertisement
×