DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sanitation Workers: ਬਸਪਾ ਵੱਲੋਂ ਡੀ ਸੀ ਦਫਤਰ ਅੱਗੇ ਮੁਜ਼ਾਹਰਾ

ਬਰਨਾਲਾ ਵਿੱਚ 22 ਜੁਲਾਈ ਨੂੰ ਸਫ਼ਾਈ ਕਰਮਚਾਰੀਆਂ ’ਤੇ ਪੁਲੀਸ ਵਲੋਂ ਕੀਤੇ ਲਾਠੀਚਾਰਜ ਦੇ ਵਿਰੋਧ ਵਿੱਚ ਬਸਪਾ ਜ਼ਿਲ੍ਹਾ ਮੁਹਾਲੀ ਵੱਲੋਂ ਪਾਰਟੀ ਦੇ ਸੂਬਾ ਸਕੱਤਰ ਹਰਭਜਨ ਸਿੰਘ ਬਜਹੇੜੀ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਨੇ ਸਰਕਾਰ...

  • fb
  • twitter
  • whatsapp
  • whatsapp
featured-img featured-img
ਬਸਪਾ ਆਗੂਆਂ ਕੋਲੋਂ ਮੰਗ ਪੱਤਰ ਹਾਸਲ ਕਰਦੇ ਹੋਏ ਤਹਿਸੀਲਦਾਰ ਗੁਰਪ੍ਰੀਤ ਢਿੱਲੋਂ। -ਫੋਟੋ: ਚਿੱਲਾ
Advertisement

ਬਰਨਾਲਾ ਵਿੱਚ 22 ਜੁਲਾਈ ਨੂੰ ਸਫ਼ਾਈ ਕਰਮਚਾਰੀਆਂ ’ਤੇ ਪੁਲੀਸ ਵਲੋਂ ਕੀਤੇ ਲਾਠੀਚਾਰਜ ਦੇ ਵਿਰੋਧ ਵਿੱਚ ਬਸਪਾ ਜ਼ਿਲ੍ਹਾ ਮੁਹਾਲੀ ਵੱਲੋਂ ਪਾਰਟੀ ਦੇ ਸੂਬਾ ਸਕੱਤਰ ਹਰਭਜਨ ਸਿੰਘ ਬਜਹੇੜੀ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਨੇ ਸਰਕਾਰ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਕੋਲੋਂ ਪੰਜਾਬ ਦੇ ਰਾਜਪਾਲ ਦੇ ਨਾਂ ਦਾ ਮੰਗ ਪੱਤਰ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਹਾਸਲ ਕੀਤਾ।

ਸ੍ਰੀ ਬਜਹੇੜੀ, ਜਗਜੀਤ ਸਿੰਘ ਛੜਬੜ, ਹਰਕਾ ਦਾਸ ਧਾਲੀਵਾਲ, ਸੁੱਚਾ ਸਿੰਘ ਸਨੇਟਾ, ਵੇਗ ਸਿੰਘ, ਜਗਤਾਰ ਸਿੰਘ, ਮਾਸਟਰ ਨਛੱਤਰ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਸ਼ਹਿ ’ਤੇ ਪੁਲੀਸ ਨੇ ਸਫ਼ਾਈ ਕਾਮਿਆਂ ਦੀ ਹੱਕੀ ਆਵਾਜ਼ ਕੁਚਲਣ ਦਾ ਯਤਨ ਕੀਤਾ ਸੀ। ਹੁਣ ਇਹ ਆਵਾਜ਼ ਪੰਜਾਬ ਦੇ ਹਰ ਘਰ ਵਿੱਚ ਗੂੰਜ ਰਹੀ ਹੈ ਅਤੇ ਬੀਬੀਆਂ ’ਤੇ ਢਾਹਿਆ ਕਹਿਰ ‘ਆਪ’ ਸਰਕਾਰ ਨੂੰ ਪੰਜਾਬ ਵਿੱਚ ਚੱਲਦਾ ਕਰਨ ਲਈ ਰਾਹ ਦਸੇਰਾ ਬਣੇਗਾ।

Advertisement

ਉਨ੍ਹਾਂ ਮੰਗ ਕੀਤੀ ਕਿ ਡੀ ਐੱਸ ਪੀ ਅਤੇ ਥਾਣਾ ਮੁਖੀ ਦੀ ਬਦਲੀ ਨਾਕਾਫ਼ੀ ਹੈ, ਉਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡੰਡੇ ਵਰਸਾਉਣ ਵਾਲੇ ਹੇਠਲੇ ਸਟਾਫ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਾਰੇ ਮਾਮਲੇ ਦੀ ਜਾਂਚ ਲਈ ਹਾਈ ਕੋਰਟ ਦੇ ਜੱਜ ਦੀ ਅਗਵਾਈ ਹੇਠ ਕਮਿਸ਼ਨ ਦੀ ਸਥਾਪਨਾ ਕਰ ਕੇ ਸਮਾਂਬੱਧ ਜਾਂਚ ਕਰਾਉਣ ਦੀ ਮੰਗ ਕੀਤੀ। ਉਨ੍ਹਾਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਅਪੀਲ ਕੀਤੀ।

Advertisement

Advertisement
×