ਪੰਚਕੂਲਾ: ਅੱਜ ਸ਼੍ਰੋਮਣੀ ਅਕਾਲੀ ਦਲ ਪੰਚਕੂਲਾ ਦੇ ਜ਼ਿਲ੍ਹਾ ਪ੍ਰਧਾਨ ਮਾਲਵਿੰਦਰ ਸਿੰਘ ਬੇਦੀ ਨੇ ਕਰੋਨਾ ਮਹਾਮਾਰੀ ਕਾਰਨ ਗੁਰਦੁਆਰਾ ਨਾਢਾ ਸਾਹਿਬ ਵਿਚ ਕੋਵਾ ਕੇਅਰ ਕੰਪਨੀ ਦੇ ਸਹਿਯੋਗ ਨਾਲ ਸੈਨੇਟਾਈਜੇਸ਼ਨ ਦੀ ਸ਼ੁਰੂਆਤ ਕੀਤੀ। ਬੇਦੀ ਨੇ ਦੱਸਿਆ ਕਿ ਇਸ ਨਾਲ ਆਉਣ ਵਾਲੇ ਸ਼ਰਧਾਲੂਆਂ ਨੂੰ ਲਾਗ ਲੱਗਣ ਤੋਂ ਬਚਾਉਣ ਲਈ ਇਹ ਸੈਨੇਟਾਈਜ਼ੇਸ਼ਨ ਕੀਤੀ ਗਈ ਹੈ, ਜਿਸ ਦਾ ਅਸਰ 3 ਮਹੀਨਿਆਂ ਤੱਕ ਰਹੇਗਾ। ਬੇਦੀ ਨੇ ਕਿਹਾ ਕਿ ਹੋਰ ਧਾਰਮਿਕ ਸਥਾਨਾਂ ’ਤੇ ਸੇਵਾ ਕੀਤੀ ਜਾਵੇਗੀ। -ਪੱਤਰ ਪ੍ਰੇਰਕ