ਸੰਜੈ ਪੋਪਲੀ ਦੇ ਪੁੱਤ ਨੇ ਗੋਲੀ ਮਾਰ ਕੇ ਖੁ਼ਦਕੁਸ਼ੀ ਕੀਤੀ, ਪਰਿਵਾਰ ਨੇ ਵਿਜੀਲੈਂਸ ’ਤੇ ਗੋਲੀ ਮਾਰਨ ਦੇ ਦੋਸ਼ ਲਗਾਏ

ਸੰਜੈ ਪੋਪਲੀ ਦੇ ਪੁੱਤ ਨੇ ਗੋਲੀ ਮਾਰ ਕੇ ਖੁ਼ਦਕੁਸ਼ੀ ਕੀਤੀ, ਪਰਿਵਾਰ ਨੇ ਵਿਜੀਲੈਂਸ ’ਤੇ ਗੋਲੀ ਮਾਰਨ ਦੇ ਦੋਸ਼ ਲਗਾਏ

ਦਰਸ਼ਨ ਸਿੰਘ ਸੋਢੀ

ਮੁਹਾਲੀ, 25 ਜੂਨ

ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫ਼ਤਾਰ ਆਈਏਐੱਸ ਅਧਿਕਾਰੀ ਸੰਜੈ ਪੋਪਲੀ ਦੇ ਪੁੱਤ ਕਾਰਤਿਕ ਪੋਪਲੀ (27) ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੇ ਆਪਣੇ ਪਿਤਾ ਦੇ ਲਾਇਸੈਂਸੀ ਪਿਸਟਲ ਨਾਲ ਸਿਰ ’ਚ ਗੋਲੀ ਮਾਰੀ। ਇਹ ਦਾਅਵਾ ਚੰਡੀਗੜ੍ਹ ਦੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਕੀਤਾ ਹੈ। ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਅੱਜ ਮੁਹਾਲੀ ਵਿਜੀਲੈਂਸ ਦੀ ਟੀਮ ਛਾਣਬੀਣ ਲਈ ਸੰਜੈ ਪੋਪਲੀ ਦੇ ਘਰ ਪਹੁੰਚੀ ਸੀ। ਇਸ ਦੌਰਾਨ ਆਈਏਐੱਸ ਅਧਿਕਾਰੀ ਦੇ ਬੇਟੇ ਨੇ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਜਦੋਂ ਵਿਜੀਲੈਂਸ ਛਾਣਬੀਣ ਕਰ ਰਹੀ ਸੀ ਤਾਂ ਉਦੋਂ ਵਿਜੀਲੈਂਸ ਦਾ ਕਰਮਚਾਰੀ ਕਾਰਤਿਕ ਪੋਪਲੀ ਵੱਲ ਬੰਦੂਕ ਤਾਣ ਕੇ ਖੜਾ ਸੀ। ਬਹਿਸ ਦੌਰਾਨ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਪਰਿਵਾਰ ਦਾ ਦੋਸ਼ ਹੈ ਕਿ ਕਾਰਤਿਕ ਨੂੰ ਵਿਜੀਲੈਂਸ ਨੇ ਗੋਲੀ ਮਾਰੀ ਹੈ। ਉਧਰ ਸੈਕਟਰ-16 ਹਸਪਤਾਲ ਦੇ ਡਾਕਟਰਾਂ ਨੇ ਕਾਰਤਿਕ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All