ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਅਗਸਤ
ਚੰਡੀਗੜ੍ਹ ’ਚ ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਮੁੜ ਤੋਂ ਯੂਟੀ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਣ ਚੁਣੇ ਗਏ ਹਨ। ਇਸ ਦੇ ਨਾਲ ਹੀ ਸ੍ਰੀ ਟੰਡਨ ਦੂਜੀ ਵਾਰ ਐਸੋਸੀਏਸ਼ਨ ਦੇ ਪ੍ਰਧਾਨਗੀ ਸਾਂਭਣਗੇ। ਯੂਟੀ ਕ੍ਰਿਕਟ ਐਸੋਸੀਏਸ਼ਨ ਦੀਆਂ ਚੋਣਾਂ ਲਈ 25 ਅਗਸਤ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸੀ। ਇਸ ਦੌਰਾਨ ਸੰਜੇ ਟੰਡਨ ਨੂੰ ਨਿਰਵਿਰੋਧ ਪ੍ਰਧਾਨ ਚੁਣੇ ਗਏ। ਐਸੋਸੀਏਸ਼ਨ ਚੋਣਾਂ ਵਿੱਚ ਯੁਵਰਾਜ ਮਹਾਜਨ ਨੂੰ ਮੀਤ ਪ੍ਰਧਾਨ, ਦਵਿੰਦਰ ਸ਼ਰਮਾ ਨੂੰ ਜਨਰਲ ਸਕੱਤਰ, ਰਵਿੰਦਰ ਸਿੰਘ ਨੂੰ ਸੰਯੁਕਤ ਸਕੱਤਰ ਅਤੇ ਆਲੋਕ ਕ੍ਰਿਸ਼ਨ ਨੂੰ ਖਜ਼ਾਨਚੀ ਚੁਣਿਆ ਗਿਆ ਹੈ।