ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 28 ਜਨਵਰੀ
ਮੁਹਾਲੀ ਤੋਂ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਸ਼ੁੱਕਰਵਾਰ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਵਿੱਚ ਨਤਮਸਤਕ ਹੋ ਕੇ ਰਸਮੀ ਤੌਰ ’ਤੇ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ। ਹਾਲਾਂਕਿ ਟਿਕਟ ਮਿਲਣ ਤੋਂ ਪਹਿਲਾਂ ਵੀ ਸੰਜੀਵ ਵਸ਼ਿਸ਼ਟ ਹਲਕੇ ਵਿੱਚ ਨੁੱਕੜ ਮੀਟਿੰਗਾਂ ਕਰ ਰਹੇ ਸਨ ਪਰ ਅੱਜ ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਲਕਸ਼ਮੀ ਨਾਰਾਇਣ ਮੰਦਰ ਫੇਜ਼-11 ਅਤੇ ਹਨੂਮਾਨ ਮੰਦਰ ਫੇਜ਼-3ਬੀ2 ਵਿੱਚ ਮੱਥਾ ਟੇਕਿਆ ਅਤੇ ਆਪਣੀ ਚੋਣ ਮੁਹਿੰਮ ਸ਼ੁਰੂ ਕੀਤੀ। ਸੰਜੀਵ ਵਸ਼ਿਸ਼ਟ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਵਿਕਾਸ ਦੇ ਮੁੱਦੇ ’ਤੇ ਚੋਣ ਲੜ ਰਹੇ ਹਨ।