ਪੱਤਰ ਪ੍ਰੇਰਕ
ਰੂਪਨਗਰ, 22 ਜੁਲਾਈ
ਸਥਾਨਕ ਸੰਤ ਕਰਮ ਸਿੰਘ ਅਕੈਡਮੀ ਰੂਪਨਗਰ ਦੇ ਵਿਦਿਆਰਥੀਆਂ ਨੇ ਸੀਬੀਐੱਸਈ ਵੱਲੋਂ ਐਲਾਨੇ 12ਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅਕੈਡਮੀ ਦੇ ਡਾਇਰੈਕਟਰ ਦਵਿੰਦਰ ਸਿੰਘ ਅਤੇ ਪ੍ਰਿੰਸੀਪਲ ਸਤਪਾਲ ਕੌਰ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਬਿਪਨਜੀਤ ਸਿੰਘ ਨੇ (ਸਾਇੰਸ) 99.2 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸੇਂਟ ਕਾਰਮਲ ਸਕੂਲ ਕਟਲੀ ਦੀ ਪ੍ਰਾਚੀ ਬਹਿਕੀ ਨੇ 94.4%, ਰਵਿਨੇਸ਼ ਤ੍ਰਿਪਾਠੀ ਤੇ ਗੁਰਸ਼ਰਨ ਕੌਰ ਨੇ 91.4% ਅਤੇ ਵਰੁਣ ਕੁਮਾਰ ਨੇ 90.2% ਅੰਕ ਹਾਸਲ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਦੀ ਵਿਦਿਆਰਥਣ ਸ਼ੁਭਦੀਪ ਸੰਧੂ ਨੇ 96.6%, ਸਰਵੇਸ਼ ਨੇ 94.8% ਅਤੇ ਆਸ਼ਮਜੋਤ ਕੌਰ ਨੇ 94.2% ਅੰਕ ਹਾਸਲ ਕੀਤੇ ਹਨ। ਜੀਨੀਅਸ ਇੰਟਰਨੈਸ਼ਨਲ ਸਕੂਲ ਸੋਲਖੀਆਂ ਦੀ ਵਿਦਿਆਰਥਣ ਸੁਖਮਨ ਕੌਰ ਨੇ 96.2% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਹਸਨਪ੍ਰੀਤ ਕੌਰ ਨੇ 93.4% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅੰਮ੍ਰਿਤਪ੍ਰੀਤ ਕੌਰ ਨੇ 93.2% ਅੰਕ ਲੈ ਕੇ ਸਕੂਲ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।