ਬੂਥਗੜ੍ਹ ’ਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ
ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਯੂਥ ਅਕਾਲੀ ਦਲ ਦੇ ਜਰਨਲ ਸਕੱਤਰ ਰਵਿੰਦਰ ਸਿੰਘ ਖੇੜਾ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਵਿਧਾਨ ਸਭਾ ਹਲਕਾ ਖਰੜ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ।...
Advertisement
ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਯੂਥ ਅਕਾਲੀ ਦਲ ਦੇ ਜਰਨਲ ਸਕੱਤਰ ਰਵਿੰਦਰ ਸਿੰਘ ਖੇੜਾ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਵਿਧਾਨ ਸਭਾ ਹਲਕਾ ਖਰੜ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ। ਉਨ੍ਹਾਂ ਪਾਰਟੀ ਵਰਕਰਾਂ ਤੇ ਆਗੂਆਂ ਤੋਂ ਇਲਾਵਾ ਸਮੂਹ ਪੰਜਾਬੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੱਦਾ ਵੀ ਦਿੱਤਾ। ਰਵਿੰਦਰ ਸਿੰਘ ਖੇੜਾ ਦੀ ਅਗਵਾਈ ਵਿੱਚ ਅੱਜ ਬਲਾਕ ਮਾਜਰੀ ਦੇ ਪਿੰਡ ਬੂਥਗੜ੍ਹ ਵਿਖੇ ਅਕਾਲੀ ਆਗੂਆਂ ਵਲੋਂ ਬੂਟਾ ਲਗਾਇਆ ਗਿਆ ਅਤੇ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਦੀਪ ਸਿੰਘ ਮੰਡ, ਗੁਰਦੀਪ ਸਿੰਘ, ਲਾਭ ਸਿੰਘ, ਜਸਵੀਰ ਸਿੰਘ ਜੱਸੀ, ਜਸਵੀਰ ਜੱਸਾ, ਅਮਰਜੀਤ ਸਿੰਘ ਕੰਸਾਲਾ ਅਤੇ ਬਲਬੀਰ ਸਿੰਘ ਢਕੋਰਾਂ ਹਾਜ਼ਰ ਸਨ।
Advertisement