ਨਗਰ ਕੀਰਤਨ ਵਿੱਚ ਬੂਟੇ ਵੰਡੇ
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਦੀ ਗੁਰਮਤਿ ਵਿਚਾਰ ਸਭਾ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ ਦੇ ਗੁਰੂ-ਘਰਾਂ ਵਲੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਬੂਟਿਆਂ ਅਤੇ ਫਲਾਂ ਦਾ ਲੰਗਰ ਲਾਇਆ। ਇਸ ਮੌਕੇ ਸੰਗਤ ਨੇ ਅਗਲੀ...
Advertisement
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਦੀ ਗੁਰਮਤਿ ਵਿਚਾਰ ਸਭਾ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ ਦੇ ਗੁਰੂ-ਘਰਾਂ ਵਲੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਬੂਟਿਆਂ ਅਤੇ ਫਲਾਂ ਦਾ ਲੰਗਰ ਲਾਇਆ। ਇਸ ਮੌਕੇ ਸੰਗਤ ਨੇ ਅਗਲੀ ਵਾਰ ਕੁਦਰਤੀ ਦਵਾਈਆਂ ਨਾਲ ਸਬੰਧਤ ਬੂਟੇ ਵੀ ਵੰਡਣ ਲਈ ਕਿਹਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ, ਅਧਿਆਪਕ ਤੇ ਵਿਦਿਆਰਥੀ ਨਗਰ ਕੀਰਤਨ ਵਿਚ ਸ਼ਾਮਲ ਹੋਏ। ਪ੍ਰਿੰਸੀਪਲ ਨੇ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਦਾ ਸੁਨੇਹਾ ਦਿੱਤਾ।
Advertisement
Advertisement
×

