ਪੱਤਰ ਪੇ੍ਰਕ
ਮੁੱਲਾਂਪੁਰ ਗਰੀਬਦਾਸ, 15 ਸਤੰਬਰ
ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਪਿੰਡ ਪੜੌਲ ਦੇ ਸਰਪੰਚ ਪਰਮਜੀਤ ਕੌਰ ਅਤੇ ਪੰਚ ਦਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪਿੰਡ ਪੜੌਲ ਵਾਸੀ ਦਵਿੰਦਰ ਸਿੰਘ ਜਪਾਨੀ ਨੇ ਪੱਤਰਕਾਰਾਂ ਨੂੰ ਮੁਅੱਤਲੀ ਦੇ ਹੁਕਮਾਂ ਦੀ ਕਾਪੀ ਦਿੰਦਿਆਂ ਦੱਸਿਆ ਕਿ ਪਿੰਡ ਦੇ ਕਈ ਲੋਕਾਂ ਨੇ ਸ਼ਿਕਾਇਤ ਕੀਤੀ ਸੀ ਕਿ ਇਨ੍ਹਾਂ ਨੇ ਪਿੰਡ ਦੀ ਸ਼ਾਮਲਾਤ ਜ਼ਮੀਨ ਵਿੱਚੋਂ ਬਿਨਾਂ ਪ੍ਰਵਾਨਗੀ ਦੇ ਕਈ ਪੁਰਾਣੇ ਦਰੱਖਤ ਪੁਟਵਾਏੇ ਅਤੇ ਮਿੱਟੀ ਚੁਕਵਾਈ ਸੀ ਜਿਸ ਦੀ ਪੜਤਾਨ ਮਗਰੋਂ ਇਹ ਹੁਕਮ ਜਾਰੀ ਕੀਤੇ ਗਏ ਹਨ।