DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sarpanch Drug Case: ਭੂਰੜੇ ਦੇ ਸਰਪੰਚ ’ਤੇ ਨਸ਼ਾ ਤਸਕਰੀ ਦੇ ਦੋਸ਼ਾਂ ਖ਼ਿਲਾਫ਼ ਧਰਨਾ

ਇਲਾਕੇ ਦੇ ਸਰਪੰਚਾਂ ਵੱਲੋਂ ਪੁਲੀਸ ਨੂੰ ਜਾਂਚ ਲਈ ਸੋਮਵਾਰ ਦਾ ਅਲਟੀਮੇਟਮ

  • fb
  • twitter
  • whatsapp
  • whatsapp
Advertisement

ਇੱਥੋਂ ਨੇੜਲੇ ਪਿੰਡ ਭੂਰੜੇ ਦੇ ਸਰਪੰਚ ਪਰਮਜੀਤ ਸਿੰਘ ਪੰਮਾ ’ਤੇ ਨਸ਼ਾ ਵੇਚਣ ਅਤੇ ਉਸ ਦੇ ਭਰਾ ’ਤੇ ਨਸ਼ਾ ਕਰਨ ਦੇ ਦੋਸ਼ਾਂ ਕਾਰਨ ਤਣਾਅ ਪੈਦਾ ਹੋ ਗਿਆ ਹੈ। ਸਰਪੰਚ ਦੇ ਹੱਕ ਵਿੱਚ ਬਲਾਕ ਚਮਕੌਰ ਸਾਹਿਬ ਅਤੇ ਮੋਰਿੰਡਾ ਦੀਆਂ ਪੰਚਾਇਤਾਂ ਅਤੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦਿਆਂ ਨੇ ਸਥਾਨਕ ਘੋੜੇ ਵਾਲੇ ਚੌਕ ਵਿੱਚ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਧਰਨਾਕਾਰੀਆਂ ਨੇ ਕਿਹਾ ਕਿ ਪਿੰਡ ਦੇ ਗੁਰਪ੍ਰੀਤ ਸਿੰਘ ਵੱਲੋਂ ਸਰਪੰਚ ਪਰਮਜੀਤ ਸਿੰਘ ਪੰਮਾ ਅਤੇ ਉਸ ਦੇ ਭਰਾ ’ਤੇ ਨਸ਼ਾ ਵੇਚਣ ਅਤੇ ਨਸ਼ਾ ਕਰਨ ਦੇ ਦੋਸ਼ ਲਾਏ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ।

ਧਰਨੇ ਨੂੰ ਸੰਬੋਧਨ ਕਰਦਿਆਂ ਚਮਕੌਰ ਸਾਹਿਬ ਪੰਚਾਇਤ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਕਾਕਾ, ਮੋਰਿੰਡਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਫ਼ੌਜੀ ਅਤੇ ਗੁਰਪ੍ਰੀਤ ਸਿੰਘ ਅਮਰਾਲੀ ਆਦਿ ਨੇ ਕਿਹਾ ਕਿ ਬਿਨਾਂ ਸਬੂਤ ਕਿਸੇ ’ਤੇ ਅਜਿਹੇ ਦੋਸ਼ ਲਾਉਣਾ ਗ਼ਲਤ ਹੈ। ਸਰਪੰਚ ਪਰਮਜੀਤ ਸਿੰਘ ਪੰਮਾ ਨੇ ਪੁਲੀਸ ਦੀ ਮੌਜੂਦਗੀ ਵਿੱਚ ਕਿਹਾ ਕਿ ਜੇ ਉਨ੍ਹਾਂ ’ਤੇ ਲਾਏ ਦੋਸ਼ ਸਾਬਤ ਹੋ ਜਾਂਦੇ ਹਨ ਤਾਂ ਉਹ ਸਰਪੰਚੀ ਤੋਂ ਅਸਤੀਫ਼ਾ ਦੇਣ ਲਈ ਤਿਆਰ ਹਨ। ਉਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਸਰਪੰਚ ਸਜਨ ਸਿੰਘ, ਮਨਪ੍ਰੀਤ ਸਿੰਘ, ਗੁਰਮੇਲ ਸਿੰਘ, ਸਾਧੂ ਸਿੰਘ, ਅਮਨਦੀਪ ਸਿੰਘ, ਜਸਪਾਲ ਸਿੰਘ, ਜਸ਼ਨਪ੍ਰੀਤ ਸਿੰਘ ਆਦਿ ਹਾਜ਼ਰ।

Advertisement

ਥਾਣਾ ਮੁਖੀ ਇੰਸਪੈਕਟਰ ਸ਼ਵਿੰਦਰ ਸਿੰਘ ਵੱਲੋਂ ਕਾਰਵਾਈ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਧਰਨਾਕਾਰੀਆਂ ਨੇ ਸੋਮਵਾਰ ਤੱਕ ਦਾ ਸਮਾਂ ਦਿੰਦਿਆਂ ਧਰਨਾ ਸਮਾਪਤ ਕਰ ਦਿੱਤਾ।

Advertisement

ਦੂਜੇ ਪਾਸੇ, ਗੁਰਪ੍ਰੀਤ ਸਿੰਘ ਕਿਹਾ ਹੈ ਕਿ ਸਮਾਂ ਆਉਣ ’ਤੇ ਸਬੂਤ ਨਸ਼ਰ ਕਰ ਦਿੱਤੇ ਜਾਣਗੇ।

ਸਰਪੰਚ ਪਰਮਜੀਤ ਸਿੰਘ ਪੰਮਾ ਦੇ ਹੱਕ ਵਿੱਚ ਧਰਨਾ ਦਿੰਦੇ ਹੋਏ ਪੰਚਾਇਤ ਦੇ ਨੁਮਾਇੰਦੇ।

Advertisement
×