ਅਮਲੋਹ: ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸਿਵਲ ਜੁਡੀਸ਼ਲ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀ ਸਰੂ ਗੋਇਲ ਨੂੰ ਸਨਮਾਨਿਤ ਕੀਤਾ। ਗੈਰੀ ਬੜਿੰਗ ਨੇ ਕਿਹਾ ਕਿ ਸ਼ਰੂ ਗੋਇਲ ਦੀ ਮਿਹਨਤ ਰੰਗ ਲਿਆਈ ਹੈ ਅਤੇ ਜੱਜ ਬਣ ਕੇ ਉਸ ਨੇ ਹਲਕਾ ਅਮਲੋਹ ਦਾ ਮਾਣ ਵਧਾਇਆ ਹੈ। ਇਹ ਪ੍ਰਾਪਤੀ ਹਾਸਲ ਕਰ ਕੇ ਉਸ ਨੇ ਆਪਣੇ ਪਿਤਾ ਅਰੁਣ ਗੋਇਲ ਅਤੇ ਮਾਤਾ ਸ਼ੈਫਾਲੀ ਗੋਇਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਉਹ ਹੋਰਨਾਂ ਲੜਕੀਆਂ ਲਈ ਵੀ ਪ੍ਰੇਰਨਾਸ੍ਰੋਤ ਬਣੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਲੜਕੀਆਂ ਨੂੰ ਉੱਚ ਵਿੱਦਿਆ ਹਾਸਲ ਕਰਵਾਉਣ ਕਿਉਂਕਿ ਲੜਕੀਆਂ ਅੱਜ ਕਿਸੇ ਵੀ ਖੇਤਰ ਵਿੱਚ ਲੜਕਿਆਂ ਨਾਲੋਂ ਪਿੱਛੇ ਨਹੀਂ ਹਨ। -ਪੱਤਰ ਪ੍ਰੇਰਕ