DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SAS Nagar: ਆਜ਼ਾਦੀ ਲਈ ਪੰਜਾਬੀਆਂ ਦੀਆਂ ਕੁਰਬਾਨੀਆਂ ਬੇਮਿਸਾਲ: ਈ ਟੀ ਓ

ਮੰਤਰੀ ਨੇ ਮੁਹਾਲੀ ਵਿੱਚ ਤਿਰੰਗਾ ਲਹਿਰਾਇਆ; ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

  • fb
  • twitter
  • whatsapp
  • whatsapp
featured-img featured-img
ਮਾਰਚ ਪਾਸਟ ਤੋਂ ਸਲਾਮੀ ਲੈਂਦੇ ਹੋਏ ਮੰਤਰੀ ਹਰਭਜਨ ਸਿੰਘ ਈ ਟੀ ਓ। -ਫੋਟੋ: ਵਿੱਕੀ ਘਾਰੂ
Advertisement

ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਮੁਹਾਲੀ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਵਿੱਚ ਹੋਇਆ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਹਰਮਨਦੀਪ ਸਿੰਘ ਹਾਂਸ ਸਣੇ ਸਮੁੱਚੇ ਅਧਿਕਾਰੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਬੇਮਿਸਾਲ ਹਨ ਅਤੇ ਸ਼ਹੀਦਾਂ ਦੇ ਸੁਫਨਿਆਂ ਅਨੁਸਾਰ ਸਮਾਜ ਦੀ ਸਿਰਜਣਾ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀਆਂ ਸਕੀਮਾਂ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਏ ਜਾ ਰਹੇ ਲੋਕ ਅਤੇ ਵਿਕਾਸ ਪੱਖੀ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ।

Advertisement

ਸਮਾਗਮ ਦੌਰਾਨ ਡੀ ਐੱਸ ਪੀ ਇਸ਼ਾਨ ਸਿੰਗਲਾ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਪੁਲੀਸ ਦੀਆਂ ਪੁਰਸ਼ ਅਤੇ ਮਹਿਲਾ ਟੁਕੜੀਆਂ ਤੋਂ ਇਲਾਵਾ ਸਰਕਾਰੀ ਕਾਲਜ ਮੁਹਾਲੀ ਅਤੇ ਵੱਖ-ਵੱਖ ਸਕੂਲਾਂ ਦੇ ਐਨ ਸੀ ਸੀ ਕੈਡਿਟਾਂ ਨੇ ਵੀ ਪਰੇਡ ਵਿੱਚ ਹਿੱਸਾ ਲਿਆ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਪੇਸ਼ ਝਾਕੀਆਂ ਵਿੱਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਝਾਕੀ ਨੂੰ ਪਹਿਲਾ, ਪੁਲੀਸ ਵਿਭਾਗ ਦੀ ਝਾਕੀ ਨੂੰ ਦੂਜਾ ਅਤੇ ਜੰਗਲਾਤ ਵਿਭਾਗ ਦੀ ਝਾਕੀ ਨੂੰ ਤੀਜਾ ਸਥਾਨ ਪ੍ਰਾਪਤ ਹੋਇਆ।

Advertisement

ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਵਿੱਚ ਆਨਰੇਰੀ ਕੈਪਟਨ ਹਰਮਿੰਦਰ ਸਿੰਘ, ਸ਼ੌਰਿਆ ਚੱਕਰ (ਪਿੰਡ ਬਡਾਲਾ), ਸੂਬੇਦਾਰ ਸੁਰਿੰਦਰ ਸਿੰਘ (ਪਿੰਡ ਨਗਲੀਆਂ), ਹੌਲਦਾਰ ਸਰਬਜੀਤ ਸਿੰਘ (ਪਿੰਡ ਬਲਟਾਣਾ), ਹੌਲਦਾਰ ਕਸ਼ਮੀਰੀ ਲਾਲ (ਪਿੰਡ ਬੜ੍ਹਮਾਜਰਾ) ਅਤੇ ਲਾਂਸ ਨਾਇਕ ਗਗਨਦੀਪ ਸਿੰਘ (ਪਿੰਡ ਲਾਲੜੂ) ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਲੋੜਵੰਦ ਮਹਿਲਾਵਾਂ ਨੂੰ 10 ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ।

ਇਸ ਮੌਕੇ ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ, ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨ੍ਹੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਸਣੇ ਹੁਕਮਰਾਨ ਧਿਰ ਦੇ ਵੱਡੀ ਗਿਣਤੀ ਵਿਚ ਆਗੂ ਵੀ ਹਾਜ਼ਰ ਸਨ।

Advertisement
×