DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਤਨਾਮ ਸੰਧੂ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਮੌਜੂਦਾ ਹਾਲਾਤ ਤੇ ਵਿਧਾਨ ਸਭਾ ਚੋਣਾਂ ਸਬੰਧੀ ਚਰਚਾ ਕੀਤੀ

  • fb
  • twitter
  • whatsapp
  • whatsapp
Advertisement

ਪੰਜਾਬ ਤੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਸੰਧੂ ਨੇ ਅਮਿਤ ਸ਼ਾਹ ਨਾਲ ਪੰਜਾਬ ਦੇ ਮੌਜੂਦਾ ਹਾਲਾਤ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਮਜ਼ਬੂਤੀ ਲਈ ਗੱਲਬਾਤ ਕੀਤੀ। ਸ੍ਰੀ ਸੰਧੂ ਨੇ ਕਿਹਾ ਕਿ ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਦੀ ਨਿਯੁਕਤੀ ਤੋਂ ਬਾਅਦ ਦੇਸ਼ ਭਰ ਵਿੱਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਵਿੱਚ ਵੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਆਪਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਭਾਜਪਾ ਹੁਣ ਸਿਰਫ਼ ਸ਼ਹਿਰਾਂ ਤੱਕ ਸੀਮਤ ਨਹੀਂ, ਸਗੋਂ ਪਿੰਡ-ਪਿੰਡ ਤੱਕ ਪਹੁੰਚਣ ਦੀ ਤਿਆਰੀ ਕਰ ਰਹੀ ਹੈ। ਸ੍ਰੀ ਸੰਧੂ ਨੇ ਕਿਹਾ ਕਿ ਭਾਜਪਾ ਸਾਲ 2027 ਵਿੱਚ ਸਭ ਤੋਂ ਮਜ਼ਬੂਤ ਪਾਰਟੀ ਬਣ ਕੇ ਉੱਭਰੇਗੀ।

Advertisement
Advertisement
×