ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਆਵਜ਼ੇ ਲਈ ਸਤਨਾਮ ਸੰਧੂ ਨੇ ਡੀਸੀ ਨੂੰ ਪੱਤਰ ਲਿਖਿਆ

ਚੰਡੀਗੜ੍ਹ: ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਰਕੇ ਚੰਡੀਗੜ੍ਹ ਵਿੱਚੋਂ ਲੰਘਦੀ ਪਟਿਆਲਾ ਕੀ ਰਾਓ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਸੀ, ਜਿਸ ਕਰਕੇ ਇਸ ਦੇ ਨਾਲ ਲਗਦੇ ਪਿੰਡ ਡੱਡੂਮਾਜਰਾ ਵਾਸੀਆਂ ਦੇ ਖੇਤਾਂ ਵਿੱਚ ਪਾਣੀ ਵੜ...
Advertisement

ਚੰਡੀਗੜ੍ਹ: ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਰਕੇ ਚੰਡੀਗੜ੍ਹ ਵਿੱਚੋਂ ਲੰਘਦੀ ਪਟਿਆਲਾ ਕੀ ਰਾਓ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਸੀ, ਜਿਸ ਕਰਕੇ ਇਸ ਦੇ ਨਾਲ ਲਗਦੇ ਪਿੰਡ ਡੱਡੂਮਾਜਰਾ ਵਾਸੀਆਂ ਦੇ ਖੇਤਾਂ ਵਿੱਚ ਪਾਣੀ ਵੜ ਗਿਆ। ਇਸ ਦੌਰਾਨ ਡੱਡੂਮਾਜਰਾ ਵਿਖੇ ਸਥਿਤ 250-300 ਏਕੜ ਫਸਲ ਤੇ ਪਸ਼ੂਧਨ ਪ੍ਰਭਾਵਿਤ ਹੋਇਆ। ਇਸ ਸਬੰਧੀ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਡੱਡੂਮਾਜਰਾ ਦੇ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਪਹੁੰਚ ਲਈ ਧਨਾਸ ਪੁਲ ਤੋਂ ਪਿੰਡ ਡੱਡੂਮਾਜਰਾ ਦੇ ਖੇਤਾਂ ਤੱਕ ਲਿੰਕ ਸੜਕ ਦੀ ਉਸਾਰੀ ਕੀਤੀ ਜਾਵੇ ਤਾਂ ਜੋ ਉਹ ਬਿਨਾਂ ਕਿਸੇ ਖਤਰੇ ਤੋਂ ਖੇਤ ਜਾ ਸਕਣ। -ਟਨਸ

 

Advertisement

ਮੁਹਾਲੀ ’ਚ 16 ਮੈਡੀਕਲ ਅਫਸਰ ਨਿਯੁਕਤ

ਐੱਸਏਐੱਸ ਨਗਰ (ਮੁਹਾਲੀ): ਮੁਹਾਲੀ ਜ਼ਿਲ੍ਹੇ ਵਿਚ 16 ਨਵੇਂ ਮੈਡੀਕਲ ਅਫ਼ਸਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਅੱਠ ਡਾਕਟਰਾਂ ਨੇ ਆਪਣੀ ਡਿਊਟੀ ਸੰਭਾਲ ਲਈ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਨਵ-ਨਿਯੁਕਤ ਡਾਕਟਰ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਡਾਕਟਰਾਂ ਨੂੰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਸਿਹਤ ਸਹੂਲਤ ਸਬੰਧੀ ਕੋਈ ਦਿੱਕਤ ਨਾ ਆਵੇ। ਸਿਵਲ ਸਰਜਨ ਨੇ ਦੱਸਿਆ ਕਿ ਹੜ੍ਹ ਪਭਾਵਿਤ ਖੇਤਰਾਂ ਵਿਚ ਸਪੈਸ਼ਲ ਮੈਡੀਕਲ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਰੈਪਿਡ ਰਿਸਪਾਂਸ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ ਤਾਂ ਕਿ ਹੜ੍ਹ ਪ੍ਰਭਾਵਿਤ ਸੰਭਾਵੀ ਖੇਤਰਾਂ ਤੇ ਪੂਰੀ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਘਰ-ਘਰ ਜਾ ਕੇ ਵੀ ਲੋਕਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਲੋਕਾਂ ਦੀ ਤੰਦਰੁਸਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਮੈਡੀਕਲ ਹੈਲਪਲਾਈਨ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। -ਖੇਤਰੀ ਪ੍ਰਤੀਨਿਧ

ਸੜਕ ਹਾਦਸੇ ’ਚ ਜ਼ਖ਼ਮੀ

ਚੰਡੀਗੜ੍ਹ: ਇੱਥੋਂ ਦੇ ਪੀਜੀਆਈ ਚੌਕ ਵਿੱਚ ਸਥਿਤ ਬੱਸ ਅੱਡੇ ਦੇ ਨਜ਼ਦੀਕ ਤੇਜ਼ ਰਫ਼ਤਾਰ ਥ੍ਰੀ ਵ੍ਹੀਲਰ ਦੀ ਟੱਕਰ ਵੱਜਣ ਕਰਕੇ ਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਸੈਕਟਰ-16 ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੀੜਤ ਦੀ ਪਛਾਣ ਰਮਨ ਕੁਮਾਰ ਵਾਸੀ ਪਿੰਡ ਖੁੱਡਾ ਲਾਹੌਰਾ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-11 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਟਨਸ

 

ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ

ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਸਪਾਰਸ਼ ਸੂਦ ਵਾਸੀ ਕਾਂਗੜਾ, ਹਿਮਾਚਲ ਪ੍ਰਦੇਸ਼ ਦੀ ਸ਼ਿਕਾਇਤ ’ਤੇ ਅਨੁਭਵ ਗਰਗ ਤੇ ਹੋਰਨਾਂ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਮੁਲਜ਼ਮਾਂ ਨੇ ਉਸ ਨੂੰ ਵਰਕ ਵੀਜ਼ਾ ’ਤੇ ਵਿਦੇਸ਼ ਭੇਜਣ ਦੇ ਨਾਮ ’ਤੇ 32.37 ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਥਾਣਾ ਸੈਕਟਰ-17 ਦੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਟਨਸ

 

ਡੀਸੀ ਨੇ ਕਾਜ਼ਵੇਅ ਦੀ ਸਫ਼ਾਈ ਸ਼ੁਰੂ ਕਰਵਾਈ

ਡੇਰਾਬੱਸੀ: ਇਥੋਂ ਦੇ ਮੁਬਾਰਕਪੁਰ ਵਿੱਚ ਘੱਗਰ ਨਦੀ ’ਤੇ ਉਸਾਰੇ ਕਾਜ਼ਵੇਅ ਦੀ ਹਾਲਤ ਸਬੰਧੀ ‘ਪੰਜਾਬੀ ਟ੍ਰਿਬਿਊਨ’ ਵਿੱਚ ਖ਼ਬਰ ਪ੍ਰਕਾਸ਼ਿਤ ਹੋਣ ਮਗਰੋਂ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਮੁਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਕਾਜ਼ਵੇਅ ਦੀ ਸਫਾਈ ਸ਼ੁਰੂ ਕਰਵਾ ਦਿੱਤੀ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਲੰਘੇ ਦਿਨੀਂ ਪਈ ਭਾਰੀ ਬਰਸਾਤਾਂ ਦੌਰਾਨ ਘੱਗਰ ਨਦੀ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਸੀ। ਇਸ ਦੌਰਾਨ ਕਈ ਵਾਰ ਪਾਣੀ ਮੁਬਾਰਕਪੁਰ ਕਾਜ਼ਵੇਅ ਤੋਂ ਉਪਰ ਲੰਘ ਗਿਆ ਸੀ। ਇਸ ਕਾਰਨ ਕਾਜ਼ਵੇਅ ਨੂੰ ਜੋੜਨ ਵਾਲੀਆਂ ਦੋਵੇਂ ਸੰਪਰਕ ਸੜਕਾਂ ਬੁਰੀ ਤਰ੍ਹਾਂ ਟੁੱਟ ਗਈ ਸੀ। ਡੇਰਾਬੱਸੀ ਨੂੰ ਜ਼ੀਰਕਪੁਰ ਨਾਲ ਜੋੜਨ ਵਾਲੀ ਇਹ ਅਹਿਮ ਸੜਕ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Show comments