ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 6 ਜੂਨ
ਬਲਟਾਣਾ ਅਧੀਨ ਆਉਂਦੀ ਸ਼ਾਮ ਨਗਰ ਕਲੋਨੀ ਵਿੱਚ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਆਗੂ ਸਤਨਾਮ ਸਿੰਘ ਨੂੰ ਕਲੋਨੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਕਲੋਨੀ ਦੇ ਸਾਬਕਾ ਪ੍ਰਧਾਨ ਸੁਸ਼ੀਲ ਕੁਮਾਰ ਕਮਲ ਨੇ ਸਿਰੋਪਾ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ। ਨਵਨਿਯੁਕਤ ਪ੍ਰਧਾਨ ਸਤਨਾਮ ਸਿੰਘ ਨੇ ਕਲੋਨੀ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਲੋਨੀ ਦੇ ਵਿਕਾਸ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ। ਅਖ਼ੀਰ ਵਿੱਚ ਸਤਨਾਮ ਸਿੰਘ ਨੇ ਹਲਕਾ ਯੂਥ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਰਕ ਅਤੇ ਹਲਕਾ ਵਿਧਾਇਕ ਸਰਦਾਰ ਕੁਲਜੀਤ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ। ਇਸ ਮੌਕੇ ਕਲੋਨੀ ਦੇ ਕੁਲਵੰਤ ਸਿੰਘ ਪਰਮਾਰ, ਰਣਜੀਤ ਸਿੰਘ, ਬਲਬੀਰ ਸਿੰਘ, ਦੌਲਤ ਰਾਮ, ਉਦੈ ਰਾਮ, ਪਰਸ਼ੋਤਮ ਗੋਗੀਆ ਅਤੇ ਹੋਰ ਕਲੋਨੀ ਵਾਸੀ ਹਾਜ਼ਰ ਸਨ।