ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੀਜੀਆਈ ਦੇ ਪ੍ਰਾਈਵੇਟ ਗਰਾਂਟ ਸੈੱਲ ’ਚ ਲੱਖਾਂ ਦਾ ਘਪਲਾ

ਕੁਲਦੀਪ ਸਿੰਘ ਚੰਡੀਗੜ੍ਹ, 1 ਜੁਲਾਈ ਪੀਜੀਆਈ ਚੰਡੀਗੜ੍ਹ ਦੇ ਪ੍ਰਾਈਵੇਟ ਗਰਾਂਟ ਸੈੱਲ ਨੂੰ ਪ੍ਰਧਾਨ ਮੰਤਰੀ ਰਾਹਤ ਫੰਡਾਂ, ਰਾਜ ਸਰਕਾਰਾਂ, ਅੰਬੇਡਕਰ ਫਾਊਂਡੇਸ਼ਨ, ਹੰਸ ਕਲਚਰ ਸੁਸਾਇਟੀ, ਰਾਸ਼ਟਰੀ ਆਰੋਗਯ ਨਿਧੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਤੋਂ ਪ੍ਰਾਪਤ ਹੋਈ ਰਕਮ ਵਿੱਚ ਕਥਿਤ ਘਪਲੇ ਦਾ ਪਰਦਾਫਾਸ਼ ਹੋਇਆ ਹੈ।...
Advertisement

ਕੁਲਦੀਪ ਸਿੰਘ

ਚੰਡੀਗੜ੍ਹ, 1 ਜੁਲਾਈ

Advertisement

ਪੀਜੀਆਈ ਚੰਡੀਗੜ੍ਹ ਦੇ ਪ੍ਰਾਈਵੇਟ ਗਰਾਂਟ ਸੈੱਲ ਨੂੰ ਪ੍ਰਧਾਨ ਮੰਤਰੀ ਰਾਹਤ ਫੰਡਾਂ, ਰਾਜ ਸਰਕਾਰਾਂ, ਅੰਬੇਡਕਰ ਫਾਊਂਡੇਸ਼ਨ, ਹੰਸ ਕਲਚਰ ਸੁਸਾਇਟੀ, ਰਾਸ਼ਟਰੀ ਆਰੋਗਯ ਨਿਧੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਤੋਂ ਪ੍ਰਾਪਤ ਹੋਈ ਰਕਮ ਵਿੱਚ ਕਥਿਤ ਘਪਲੇ ਦਾ ਪਰਦਾਫਾਸ਼ ਹੋਇਆ ਹੈ। ਪੀਜੀਆਈ ਕੰਟਰੈਕਟ ਵਰਕਰਜ਼ ਯੂਨੀਅਨ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਮੁੰਜਾਲ ਨੇ ਦੱਸਿਆ ਕਿ ਇਹ ਖ਼ੁਲਾਸਾ ਸੂਚਨਾ ਦਾ ਅਧਿਕਾਰ ਐਕਟ ਤਹਿਤ ਮਿਲੀ ਜਾਣਕਾਰੀ ਵਿੱਚ ਹੋਇਆ ਹੈ। ਰਿਪੋਰਟ ਮੁਤਾਬਕ ਗਰਾਂਟ ਸੈੱਲ ਵਿੱਚ ਲਗਪਗ 1.14 ਕਰੋੜ ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕੀਤੀ ਗਈ। ਹੈਰਾਨੀ ਦੀ ਗੱਲ ਇਹ ਵੀ ਹੈ ਕਿ ਜਿਹੜੇ ਮਰੀਜ਼ ਮਰ ਚੁੱਕੇ ਹਨ, ਉਨ੍ਹਾਂ ਦੇ ਨਾਂ ਉੱਤੇ ਵੀ 27.66 ਲੱਖ ਰੁਪਏ ਕਢਵਾ ਲਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੰਡਾਂ ਵਿੱਚ ਧੋਖਾਧੜੀ ਦਾ ਖੁਲਾਸਾ ਤਾਂ ਅਕਤੂਬਰ-2022 ਵਿੱਚ ਹੀ ਹੋ ਗਿਆ ਸੀ ਪਰ ਜਾਂਚ ਕਮੇਟੀ ਦਾ ਗਠਨ 9 ਫਰਵਰੀ 2023 ਨੂੰ ਕੀਤਾ ਗਿਆ ਸੀ ਪਰ ਜਾਂਚ ਕਮੇਟੀ ਦਾ ਗਠਨ 9 ਫਰਵਰੀ 2023 ਨੂੰ ਕੀਤਾ ਗਿਆ ਸੀ। ਉਸ ਕਮੇਟੀ ਦੀ ਪਹਿਲੀ ਮੀਟਿੰਗ ਅੱਠ ਮਹੀਨੇ ਬਾਅਦ ਮਤਲਬ ਕਿ 5 ਅਕਤੂਬਰ 2023 ਨੂੰ ਕੀਤੀ ਗਈ।

ਪੀਜੀਆਈਐਮਈਆਰ ਚੰਡੀਗੜ੍ਹ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅੰਦਰੂਨੀ ਜਾਂਚ ਕੀਤੀ ਗਈ ਸੀ। ਸ਼ੁਰੂਆਤੀ ਸਮੀਖਿਆ ਤੋਂ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਇਹ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤਾ ਗਿਆ ਹੈ। ਇਹ ਜਾਂਚ ਹੁਣ ਸੀਬੀਆਈ ਨੇ ਆਪਣੇ ਹੱਥਾਂ ਵਿੱਚ ਲੈ ਲਈ ਹੈ।

Advertisement