DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਸਕੂਲੀ ਬਸਤਿਆਂ ਨੂੰ ਵੀ ਚੜ੍ਹਿਆ ‘ਕੇਸਰੀ ਰੰਗ’: ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਵਾਲੇ ਸਕੂਲੀ ਬਸਤਿਆਂ ਦੀ ਵੰਡ ਸ਼ੁਰੂ

ਪੰਜਾਬ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਚਾਰ ਲੱਖ ਬੱਚਿਆਂ ਨੂੰ ਮਿਲਣਗੇ ਮੁਫ਼ਤ ਬੈਗ

  • fb
  • twitter
  • whatsapp
  • whatsapp
featured-img featured-img
ਸਕੂਲਾਂ ਵਿਚ ਵੰਡੇ ਜਾ ਰਹੇ ਬਸਤਿਆਂ ਦਾ ਦ੍ਰਿਸ਼।ਫੋਟੋ: ਚਿੱਲਾ
Advertisement

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਚਾਰ ਲੱਖ ਦੇ ਕਰੀਬ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬਸਤਿਆਂ ਦੀ ਵੰਡ ਆਰੰਭ ਹੋ ਗਈ ਹੈ। ਇਹ ਬਸਤੇ ਕੇਸਰੀ ਰੰਗ ਵਿੱਚ ਰੰਗੇ ਹੋਏ ਹਨ ਅਤੇ ਇਨ੍ਹਾਂ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਛਪੀ ਹੋਈ ਹੈ। ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਅੱਜ ਸਕੂਲ ਸਟਾਫ਼ ਵੱਲੋਂ ਇਹ ਬੈਗ ਵੰਡੇ ਗਏ।ਇਨ੍ਹਾਂ ਬੈਗਾਂ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਛਪੀ ਹੋਈ ਹੈ ਅਤੇ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਲਿਖਿਆ ਹੋਇਆ ਹੈ। ਬਸਤਿਆਂ ਦਾ ਰੰਗ ਵੀ ਕੇਸਰੀ ਹੈ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਉੱਤੇ ਸਮੁੱਚੇ ਬੈਗ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕਰਵਾਏ ਗਏ ਹਨ।

ਵਿਰੋਧੀਆਂ ਨੇ ਚੁੱਕੇ ਸਵਾਲ

Advertisement

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਸਕੂਲੀ ਬੈਗਾਂ ਉੱਤੇ ਭਗਵੰਤ ਮਾਨ ਦੀ ਫ਼ੋਟੋ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿੱਖਿਆ ਦਾ ਸਿਆਸੀਕਰਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮੀਟਿੰਗਾਂ (PTM) ਸਮੇਂ ਵੀ ਬੱਚਿਆਂ ਨੂੰ ਮੁੱਖ ਮੰਤਰੀ ਦੀਆਂ ਤਸਵੀਰਾਂ ਵਾਲੇ ਕਿਤਾਬਚੇ ਵੰਡੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀਆਂ ਫ਼ੋਟੋਆਂ ’ਤੇ ਕਿੰਤੂ-ਪ੍ਰੰਤੂ ਕਰਨ ਵਾਲੇ ਭਗਵੰਤ ਮਾਨ ਨੂੰ ਹੁਣ ਹਰ ਥਾਂ ’ਤੇ ਲਗਾਈ ਜਾ ਰਹੀ ਫ਼ੋਟੋ ਬਾਰੇ ਜਵਾਬ ਦੇਣਾ ਚਾਹੀਦਾ ਹੈ।

Advertisement

Advertisement
×