ਸੜਕ ਹਾਦਸੇ ਵਿੱਚ ਸਕੂਲੀ ਬੱਚੇ ਜ਼ਖ਼ਮੀ
ਪਿੰਡ ਮਲੋਆ ਨੇੜੇ ਸਵੇਰ ਸਮੇਂ ਸਕੂਲੀ ਬੱਚਿਆਂ ਨਾਲ ਭਰੇ ਥ੍ਰੀ-ਵ੍ਹੀਲਰ ਤੇ ਕਾਰ ਵਿਚਾਲੇ ਟੱਕਰ ਕਾਰਨ ਕਈ ਬੱਚੇ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸੈਕਟਰ-16 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਮਲੋਆ ਦੀ...
Advertisement
ਪਿੰਡ ਮਲੋਆ ਨੇੜੇ ਸਵੇਰ ਸਮੇਂ ਸਕੂਲੀ ਬੱਚਿਆਂ ਨਾਲ ਭਰੇ ਥ੍ਰੀ-ਵ੍ਹੀਲਰ ਤੇ ਕਾਰ ਵਿਚਾਲੇ ਟੱਕਰ ਕਾਰਨ ਕਈ ਬੱਚੇ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸੈਕਟਰ-16 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਮਲੋਆ ਦੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ 7 ਵਜੇ ਦੇ ਕਰੀਬ ਥ੍ਰੀ-ਵ੍ਹੀਲਰ ਚਾਲਕ ਸਕੂਲੀ ਬੱਚਿਆਂ ਨੂੰ ਛੱਡਣ ਜਾ ਰਿਹਾ ਸੀ। ਇਸੇ ਦੌਰਾਨ ਉਸ ਦੀ ਟੱਕਰ ਕਾਰ ਨਾਲ ਹੋ ਗਏ। ਕਾਰ ਨਾਲ ਟੱਕਰ ਹੋਣ ’ਤੇ ਥ੍ਰੀ ਵ੍ਹੀਲਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਲਟ ਗਿਆ। ਕਈ ਬੱਚਿਆਂ ਦੇ ਸੱਟਾ ਵਜੀਆਂ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਚੰਡੀਗੜ੍ਹ ਪੁਲੀਸ ਵੱਲੋਂ ਮਾਮਲੇ ਸੰਬਧੀ ਜਾਂਚ ਕੀਤੀ ਜਾ ਰਹੀ ਹੈ, ਪੁਲੀਸ ਘਟਨਾ ਵਾਲੀ ਥਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।
Advertisement
Advertisement
