DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਕੂਲ ਆਫ ਐਮੀਨੈਂਸ ਮੁਹਾਲੀ ਨੇ ਜਿੱਤਿਆ ਪਹਿਲਾ ਇਨਾਮ

ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਕਰਵਾਇਆ; ਬਨੂਡ਼ ਦੂਜੇ ਤੇ ਰਾਮਗਡ਼੍ਹ ਸਕੂਲ ਤੀਜੇ ਸਥਾਨ ’ਤੇ

  • fb
  • twitter
  • whatsapp
  • whatsapp
featured-img featured-img
ਜੇਤੂ ਸਕੂਲਾਂ ਨੂੰ ਇਨਾਮ ਦਿੰਦੇ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਹੋਰ।
Advertisement

ਮਾਨਵ ਮੰਗਲ ਸਕੂਲ ਸੈਕਟਰ 88 ਵਿੱਚ ਅੱਜ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਗਿੰਨੀ ਦੁੱਗਲ ਦੀ ਦੇਖ-ਰੇਖ ਹੇਠ ਹੋਏ ਸਮਾਗਮ ਵਿਚ ਡਾ. ਕੁਸਮ ਪਟਿਆਲਾ, ਡਾ. ਕ੍ਰਿਤਿਕਾ ਗੋਇਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰੜੀ ਦੀ ਪ੍ਰਿੰਸੀਪਲ ਆਕ੍ਰਿਤੀ ਨੇ ਕਿਸ਼ੋਰ ਸਿੱਖਿਆ ਸਬੰਧੀ ਵਿਚਾਰ ਪ੍ਰਗਟ ਕੀਤੇ। ਗਿੰਨੀ ਦੁੱਗਲ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮੈਡੀਟੇਸ਼ਨ ਪ੍ਰੋਗਰਾਮ ਨੂੰ ਸਫਲਤਾ ਸਹਿਤ ਪੂਰਾ ਕਰਨ ਲਈ ਸਮੂਹ ਸਕੂਲ ਮੁਖੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਸਾਲਾਨਾ ਗਤੀਵਿਧੀਆਂ ਦੌਰਾਨ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਸਕੂਲਾਂ ਲਈ ਰਨਿੰਗ ਟਰਾਫੀਆਂ ਦੇਣ ਦੀ ਰਿਵਾਇਤ ਦਾ ਆਗਾਜ਼ ਕੀਤਾ ਗਿਆ। ਸਾਲ 2025-26 ਲਈ ਰਨਿੰਗ ਟਰਾਫੀ ਲਈ ਸਕੂਲ ਆਫ ਐਮੀਨੈਂਸ 3 ਬੀ 1 (ਮੁਹਾਲੀ) ਨੇ ਪਹਿਲਾ, ਸਕੂਲ ਆਫ ਐਮੀਨੈਂਸ ਬਨੂੜ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਹਾਈ ਸਕੂਲਾਂ ਵਿੱਚ ਸਰਕਾਰੀ ਹਾਈ ਸਕੂਲ ਰਾਣੀ ਮਾਜਰਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਰਸਨਹੇੜੀ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਬਲਟਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮਿਡਲ ਸਕੂਲਾਂ ਵਿੱਚ ਸਰਕਾਰੀ ਮਿਡਲ ਸਕੂਲ ਮੁੰਡੀ ਖਰੜ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਬਡਾਲੀ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਚਾਹੜ ਮਾਜਰਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਜ਼ਿਲ੍ਹੇ ਵਿੱਚ ਕਲਾ ਉਤਸਵ, ਗਣਿਤ ਮੇਲਾ, ਟੀਚਰ ਫੈਸਟ ਅਤੇ ਵਿਗਿਆਨ ਮੇਲੇ ਨਾਲ ਸਬੰਧਤ ਸਕੂਲਾਂ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ ਸਿੱਖਿਆ ਅੰਗਰੇਜ਼ ਸਿੰਘ, ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਸਤਿੰਦਰਜੀਤ ਸਿੰਘ ਆਦਿ ਹਾਜ਼ਰ ਸਨ।

Advertisement
Advertisement
×