ਸਕੂਲ ਖੇਡਾਂ: ਕਬੱਡੀ ’ਚ ਮਾਨਸਾ ਦੀਆਂ ਕੁੜੀਆਂ ਤੇ ਗੁਰਦਾਸਪੁਰ ਦੇ ਮੁੰਡੇ ਜੇਤੂ
ਵਿਧਾਇਕ ਕੁਲਵੰਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ
ਮੁਹਾਲੀ ਦੇ ਸਕੂਲ ਆਫ਼ ਐਮੀਨੈਸ ਫੇਸ-3 ਬੀ-1 ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਅਧੀਨ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਅੰਤਿਮ ਦਿਨ ਕਬੱਡੀ ਨੈਸ਼ਨਲ ਮੁੰਡੇ ਅਤੇ ਕੁੜੀਆਂ ਦੇ ਮੁਕਾਬਲੇ ਸੰਪੰਨ ਹੋਏ।
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਰਸ਼ਨਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਮੁਕਾਬਲਿਆਂ ਵਿੱਚ ਕੁੜੀਆਂ ਦੀ ਟੀਮ ਮਾਨਸਾ ਨੇ ਪਹਿਲਾ ਸਥਾਨ, ਬਠਿੰਡਾ ਨੇ ਦੂਜਾ ਜਦੋਂ ਕਿ ਜਲੰਧਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਮੁੰਡਿਆਂ ਦੀ ਟੀਮ ਵਿੱਚ ਗੁਰਦਾਸਪੁਰ ਨੇ ਪਹਿਲਾ ਸਥਾਨ, ਹੁਸ਼ਿਆਰਪੁਰ ਨੇ ਦੂਜਾ ਸਥਾਨ ਅਤੇ ਨੇ ਫਾਜ਼ਿਲਕਾ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ 23 ਜ਼ਿਲ੍ਹਿਆਂ ਦੀਆਂ ਮੁੰਡੇ ਅਤੇ ਕੁੜੀਆਂ ਦੇ ਮੁਕਾਬਲੇ ਇੱਥੇ ਪਿਛਲੇ ਤਿੰਨ ਦਿਨਾਂ ਤੋਂ ਜਾਰੀ ਸਨ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨੇ ਜੇਤੂ ਟੀਮਾਂ ਨੂੰ ਇਨਾਮ ਵੰਡੇ ਤੇ ਵਿਦਿਆਰਥੀਆਂ ਨੂੰ ਤੇ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਡਿਪਟੀ ਡੀਈਓ ਐਲੀਮੈਂਟਰੀ ਪਰਮਿੰਦਰ ਕੌਰ, ਜ਼ਿਲ੍ਹਾ ਖੇਡ ਕਨਵੀਨਰ ਬਲਜੀਤ ਸਿੰਘ ਸਨੇਟਾ, ਜਗਦੀਪ ਸਿੰਘ ਕਲੋਲੀ, ਡੀਲਿੰਗ ਸਹਾਇਕ ਮਿਸ ਪ੍ਰੀਤੀ ਅਤੇ ਸਮੁੱਚੀ ਖੇਡ ਕਮੇਟੀ ਟੀਮ ਅਤੇ ਅਧਿਆਪਕ ਹਾਜ਼ਰ ਸਨ।

