ਸਕੂਲ ਖੇਡਾਂ ਦੇ ਜੇਤੂ ਵਿਦਿਆਰਥੀ ਸਨਮਾਨੇ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਖੇੜੀ ਸਲਾਬਤਪੁਰ ਦੇ ਸੈਂਟਰ ਪੱਧਰੀ ਖੇਡਾਂ ਵਿੱਚ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲ ਇੰਚਾਰਜ ਅਧਿਆਪਕ ਹਰਿੰਦਰ ਸਿੰਘ ਨੇ ਦੱਸਿਆ ਕੇ ਪਿੰਡ ਚੌਤਾਂ ਖੁਰਦ ਸਕੂਲ ਵਿੱਚ ਹੋਈਆਂ ਸੈਂਟਰ ਪੱਧਰੀ ਖੇਡਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ...
Advertisement
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਖੇੜੀ ਸਲਾਬਤਪੁਰ ਦੇ ਸੈਂਟਰ ਪੱਧਰੀ ਖੇਡਾਂ ਵਿੱਚ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲ ਇੰਚਾਰਜ ਅਧਿਆਪਕ ਹਰਿੰਦਰ ਸਿੰਘ ਨੇ ਦੱਸਿਆ ਕੇ ਪਿੰਡ ਚੌਤਾਂ ਖੁਰਦ ਸਕੂਲ ਵਿੱਚ ਹੋਈਆਂ ਸੈਂਟਰ ਪੱਧਰੀ ਖੇਡਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਕਈ ਇਨਾਮ ਹਾਸਲ ਕੀਤੇ। ਉਨ੍ਹਾਂ ਦੱਸਿਆ ਕਿ 100 ਮੀਟਰ ਦੌੜ ਵਿੱਚ ਵਿਦਿਆਰਥੀ ਸੌਰਭ ਕੁਮਾਰ ਤੇ ਆਲੀਆ ਪਹਿਲੇ ਸਥਾਨ ’ਤੇ ਰਹੇ। ਇਸੇ ਤਰ੍ਹਾਂ 200 ਮੀਟਰ ਦੌੜਾਂ ਵਿੱਚ ਗੌਰੀ ਕੁਮਾਰੀ ਦੂਜੇ ਸਥਾਨ ’ਤੇ ਅਤੇ 400 ਮੀਟਰ ਦੌੜ ਵਿੱਚ ਨਾਜੀਆ ਪਹਿਲੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਲੰਬੀ ਛਾਲ ਵਿੱਚ ਸੌਰਭ ਅਤੇ ਆਰੀਆ ਪਹਿਲੇ ਸਥਾਨ ’ਤੇ ਰਹੇ ਜਦੋਂਕਿ ਜਸਰੀਤ ਕੌਰ ਤੀਜੇ ਸਥਾਨ ’ਤੇ ਰਹੀ।
ਇਸੇ ਤਰ੍ਹਾਂ ਰਿਲੇਅ ਰੇਸ ਵਿੱਚ ਲੜਕੀਆਂ ਦੂਜੇ ਅਤੇ ਲੜਕਿਆਂ ਦੀ ਟੀਮ ਵੀ ਦੂਜੇ ਸਥਾਨ ’ਤੇ ਰਹੀ। ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਖੇੜੀ, ਜਸਵੀਰ ਕੌਰ, ਆਂਗਨਵਾੜੀ ਵਰਕਰ ਲਾਭ ਕੌਰ, ਗੁਰਦੀਪ ਕੌਰ, ਊਸ਼ਾ ਰਾਣੀ, ਤੇਜਿੰਦਰ ਸਿੰਘ, ਨਿਰਮਲਜੀਤ ਕੌਰ ਅਤੇ ਨੀਤੂ ਬਾਲਾ ਆਦਿ ਹਾਜ਼ਰ ਸਨ।
Advertisement
Advertisement
Advertisement
×