ਐਕਟ ਤਹਿਤ ਅੱਠ ਫ਼ੀਸਦ ਤੱਕ ਫੀਸ ਵਧਾ ਸਕਣਗੇ ਸਕੂਲ
ਗੌਰਮਿੰਟ ਟੀਚਰ ਯੂਨੀਅਨ ਪੰਜਾਬ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ 13 ਦਸੰਬਰ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਇਸ ਦਿਨ ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਤੇ...
ਗੌਰਮਿੰਟ ਟੀਚਰ ਯੂਨੀਅਨ ਪੰਜਾਬ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ 13 ਦਸੰਬਰ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਇਸ ਦਿਨ ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਦੀਆਂ ਚੋਣਾਂ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀ ਡਿਊਟੀ ਲੱਗੀ ਹੋਈ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਸਕੌਰ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਪ੍ਰੀਖਿਆ ਮੁਲਤਵੀ ਕਰ ਕੇ ਨਵੀਂ ਤਾਰੀਕ ਜਾਰੀ ਕੀਤੀ ਜਾਵੇ।
ਗੁਰਦੁਆਰੇ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ
ਐੱਸ ਏ ਐੱਸ ਨਗਰ(ਮੁਹਾਲੀ) (ਖੇਤਰੀ ਪ੍ਰਤੀਨਿਧ): ਇੱਥੋਂ ਨੇੜਲੇ ਪਿੰਡ ਲਖਨੌਰ ਵਿੱਚ ਗੁਰਦੁਆਰੇ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਪੰਜ ਪਿਆਰਿਆਂ ਨੇ ਰੱਖਿਆ। ਇਸ ਮੌਕੇ ਹੰਸਾਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੁਖਮਨੀ ਸਾਹਿਬ ਦੇ ਪਾਠ ਉਪਰੰਤ ਪੰਜ ਪਿਆਰਿਆਂ ਨੇ ਇਮਾਰਤ ਦਾ ਟੱਕ ਲਗਾਇਆ। ਕਥਾ ਵਾਚਕ ਭਾਈ ਜਤਿੰਦਰਪਾਲ ਸਿੰਘ ਨੇ ਗੁਰਬਾਣੀ ਦੀ ਕਥਾ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਆਰੰਭਤਾ ਦੀ ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ, ਬਲਕਾਰ ਸਿੰਘ ਪ੍ਰਧਾਨ, ਬਲਵਿੰਦਰ ਸਿੰਘ ਲਖਨੌਰ ਤੇ ਹੋਰ ਪਤਵੰਤੇ ਹਾਜ਼ਰ ਸਨ।

