ਪੱਤਰ ਪ੍ਰੇਰਕ
ਮੋਰਿੰਡਾ, 29 ਅਕਤੂਬਰ
ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿੱਚ ਬਲਾਕ ਪੱਧਰੀ ਵਿਗਿਆਨ ਮੇਲਾ ਕਰਵਾਇਆ ਗਿਆ ਜਿਸ ਵਿੱਚ ਬਲਾਕ ਨੋਡਲ ਅਫਸਰ ਸੁਰਿੰਦਰ ਕੁਮਾਰ ਘਈ ਨੇ ਸ਼ਿਰਕਤ ਕੀਤੀ। ਬਲਾਕ ਮੈਂਟਰ ਪਰਦੀਪ ਕੁਮਾਰ ਸ਼ਰਮਾ ਨੇ ਦੱਸਿਆ ਕਿ ਵਿਗਿਆਨ ਵਿਸ਼ੇ ਨਾਲ ਸਬੰਧਤ ਮਾਡਲ ਬਣਾਉਣ ਦੇ ਮੁਕਾਬਲੇ ਵਿੱਚ ਮਿਡਲ ਵਿੰਗ ਵਿੱਚੋਂ ਸਰਕਾਰੀ ਹਾਈ ਸਕੂਲ ਧਨੌਰੀ ਦੀ ਵਿਦਿਆਰਥਣ ਹਰਨੂਰ ਕੌਰ ਨੇ ਪਹਿਲਾ, ਜਗਦੀਪ ਮਹਿਤਾ ਤਾਜਪੁਰ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਮੁੰਡੀਆਂ ਦੇ ਦੁਰਯੋਧਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਹਾਈ ਸਕੂਲ ਮੁਕਾਬਲਿਆਂ ਵਿੱਚ ਪਰਮਿੰਦਰ ਸਿੰਘ ਦੁੱਮਣਾ ਨੇ ਪਹਿਲਾ, ਨਵੀਸ਼ਾ ਸ਼ਰਮਾ ਧਨੌਰੀ ਨੇ ਦੂਜਾ ਤੇ ਸੁਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਨੇ ਤੀਜਾ ਸਥਾਨ ਹਾਸਲ ਕੀਤਾ।
ਮੰਡੀ ਗੋਬਿੰਦਗੜ੍ਹ (ਨਿੱਜੀ ਪੱਤਰ ਪ੍ਰੇਰਕ): ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਚ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸੁਸ਼ੀਲ ਕੁਮਾਰ ਵੱਲੋਂ ਪ੍ਰਿੰਸੀਪਲ ਮੌਨਿਕਾ ਦੇ ਸਹਿਯੋਗ ਨਾਲ ਬਲਾਕ ਪੱਧਰੀ ਸਾਇੰਸ ਮੇਲਾ ਕਰਵਾਇਆ ਗਿਆ। ਮੇਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜੀ ਦੀ ਰਜਨਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਦੀ ਅਨੁਪਕੀਰਤ ਕੌਰ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਡਡਹੇੜੀ ਦੀ ਰਾਜਵੰਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਮਿਡਲ ਵਿੰਗ ਮੁਕਾਬਲੇ ਵਿਚ ਸਰਕਾਰੀ ਮਿਡਲ ਸਕੂਲ ਜੱਲੋਵਾਲ ਦੇ ਲਵਪ੍ਰੀਤ ਸਿੰਘ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਣਾ ਦੀ ਸਿਮਰਨਪ੍ਰੀਤ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਹਾਰਮਾਜਰਾ ਦੇ ਨਵਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਮੁੰਧੋਂ ਸੰਗਤੀਆਂ ਸਕੂਲ ਦਾ ਮਾਡਲ ਅੱਵਲ
ਕੁਰਾਲੀ (ਪੱਤਰ ਪ੍ਰੇਰਕ): ਨੇੜਲੇ ਪਿੰਡ ਮੁੰਧੋਂ ਸੰਗਤੀਆਂ ਦੇ ਮਾਡਲ ਨੇ ਬਲਾਕ ਪੱਧਰ ਦੀ ਵਿਗਿਆਨ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਮਾਡਲ ਦੀ ਪੇਸ਼ਕਾਰੀ ਕਰਕੇ ਸਕੂਲ ਦਾ ਨਾਂ ਰੋਸ਼ਨ ਕਰਨ ਵਾਲੀ ਛੇਵੀਂ ਜਮਾਤ ਦੀ ਵਿਦਿਆਰਥਣ ਸਿਮਰਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਪ੍ਰਿੰਸੀਪਲ ਬੰਦਨਾ ਪੁਰੀ ਨੇ ਜਾਣਕਾਰੀ ਦਿੱਤੀ ਹੈ।